28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬੋਲਣ ਤੇ ਪ੍ਰੈੱਸ ਦੀ ਆਜ਼ਾਦੀ ਲਈ ਬਠਿੰਡਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੱਲ੍ਹ

ਅਜੀਤ ਡੈਸਕ 23-01-2026
ਬਠਿੰਡਾ, 22 ਜਨਵਰੀ (ਪੱਤਰ ਪ੍ਰੇਰਕ)-ਆਰ. ਟੀ. ਆਈ. ਕਾਰਕੁੰਨ ਮਾਨਿਕ ਗੋਇਲ ਤੇ ਕਈ ਪੱਤਰਕਾਰਾਂ ਉੱਪਰ ਦਰਜ ਕੀਤੇ ਗਏ ਝੂਠੇ ਤੇ ਗੈਰ-ਜ਼ਮਾਨਤੀ ਪਰਚਿਆਂ ਤੇ ਪ੍ਰੈੱਸ ਦੀ ਆਜ਼ਾਦੀ ਉੱਤੇ ਹੋ ਰਹੇ ਲਗਾਤਾਰ ਹਮਲਿਆਂ ਦੇ ਵਿਰੋਧ ਵਿਚ ਪੰਜਾਬ ਸਰਕਾਰ ਖ਼ਿਲਾਫ਼ 24 ਜਨਵਰੀ 2026 ਨੂੰ ਬਠਿੰਡਾ ਦੇ ਡੀ. ਸੀ. ਦਫ਼ਤਰ ਅੱਗੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਸੰਬੰਧੀ ਮਾਨਿਕ ਗੋਇਲ ਨੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਉਨ੍ਹਾਂ ਨੇ ਸਿਰਫ਼ ਪੰਜਾਬ ਸਰਕਾਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰਹਾਜ਼ਰੀ ਦੌਰਾਨ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕੌਣ ਕਰ ਰਿਹਾ, ਬਾਰੇ ਸਵਾਲ ਪੁੱਛਿਆ ਸੀ ਅਤੇ ਇਸ ਸਵਾਲ ਨੂੰ ਕਈ ਪੱਤਰਕਾਰਾਂ ਨੇ ਉਠਾਇਆ ਪਰ ਇਸ ਦਾ ਤਰਕਸੰਗਤ ਜਵਾਬ ਦੇਣ ਦੀ ਥਾਂ ਸਰਕਾਰ ਨੇ ਉਸ ਦੇ ਅਤੇ ਪੱਤਰਕਾਰਾਂ 'ਤੇ ਝੂਠੇ ਗੈਰ-ਜ਼ਮਾਨਤੀ ਮੁਕੱਦਮੇ ਦਰਜ ਕਰ ਦਿੱਤੇ | ਮਾਨਿਕ ਗੋਇਲ ਨੇ ਮੰਗ ਕੀਤੀ ਕਿ ਆਰ. ਟੀ. ਆਈ. ਕਾਰਕੁੰਨਾਂ ਤੇ ਪੱਤਰਕਾਰਾਂ 'ਤੇ ਦਰਜ ਸਾਰੇ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ, ਬੰਦ ਕੀਤੇ ਗਏ ਮੀਡੀਆ ਚੈਨਲ ਤੁਰੰਤ ਬਹਾਲ ਕੀਤੇ ਜਾਣ ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਨੀਤੀ ਤੁਰੰਤ ਖ਼ਤਮ ਕੀਤੀ ਜਾਵੇ | ਉਨ੍ਹਾਂ ਨੇ ਸਮੂਹ ਇਨਸਾਫ਼ਪਸੰਦ ਲੋਕਾਂ, ਬੁੱਧੀਜੀਵੀਆਂ, ਪੱਤਰਕਾਰਾਂ ਤੇ ਜਮਹੂਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ 24 ਜਨਵਰੀ ਨੂੰ ਬਠਿੰਡਾ ਵਿਖੇ ਹੋਣ ਵਾਲੇ ਇਸ ਰੋਸ ਧਰਨੇ 'ਚ ਵੱਧ-ਚੜ੍ਹ ਕੇ ਸ਼ਾਮਿਲ ਹੋਣ, ਤਾਂ ਜੋ ਪੰਜਾਬ 'ਚ ਬੋਲਣ ਦੀ ਆਜ਼ਾਦੀ, ਪ੍ਰੈੱਸ ਦੀ ਸੁਤੰਤਰਤਾ ਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰੱਖਿਆ ਕੀਤੀ ਜਾ ਸਕੇ |
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਲੋਕਾਂ ਦੀ ਆਵਾਜ਼ ਡੰਡੇ ਨਾਲ ਦਬਾਉਣ ਦੇ ਰਾਹ ਪਈ ਪੰਜਾਬ ਸਰਕਾਰ ਆਪਣੇ ਪੈਰਾਂ 'ਤੇ ਕੁਹਾੜਾ ਮਾਰਨ ਲੱਗੀ-ਕੋਟਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।