ਬਠਿੰਡਾ, 22 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖਰਾਣਾ ਸੇਠੀ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਨਾਲ ਹੋਣ ਹਾਦਸਿਆਂ ਸੰਬੰਧੀ ਜਾਗਰੂਕ ਕੀਤਾ | ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਖਰਾਣਾ ਸੇਠੀ ਨੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਜਿਵੇਂ ਮਨੁੱਖੀ ਜਾਨਾਂ, ਪੰਛੀਆਂ ਤੇ ਪਸ਼ੂਆਂ ਦੇ ਹੋ ਰਹੇ ਨੁਕਸਾਨ ਬਾਰੇ ਬਹੁਤ ਹੀ ਵਧੀਆ ਸ਼ਬਦਾਂ 'ਚ ਵਿਚਾਰ ਸਾਂਝੇ ਕੀਤੇ | ਇਸ ਜਾਗਰੂਕਤਾ ਪੈਦਾ ਕਰਨ ਵਾਲੇ ਵਿਸ਼ੇਸ਼ ਉਪਰਾਲੇ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:), ਸਕੂਲ ਦੇ ਪਿ੍ੰਸੀਪਲ ਸਾਹਿਬ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ਼ਹਿਰ ਵਿਚ ਇਕ ਰੈਲੀ ਦਾ ਵੀ ਆਯੋਜਨ ਕੀਤਾ | ਵਿਦਿਆਰਥੀਆਂ ਨੇ 'ਚਾਈਨਾ ਡੋਰ ਦੂਰ ਭਜਾਓ, ਮਨੁੱਖੀ ਜਾਨਾਂ ਨੂੰ ਬਚਾਓ' ਤੇ 'ਪਤੰਗ ਉਡਾਓ, ਪਰ ਜ਼ਿੰਦਗੀ ਨਾ ਗਵਾਓ' ਦੇ ਨਾਅਰੇ ਲਗਾਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ | ਅੱਜ ਸਵੇਰ ਦੀ ਸਭਾ ਤੋਂ ਹੀ ਇਸ ਵਿਸ਼ੇਸ਼ ਉਪਰਾਲੇ ਲਈ ਸਕੂਲ ਦੇ ਪਿ੍ੰਸੀਪਲ ਕੁਲਵਿੰਦਰ ਸਿੰਘ ਢਿੱਲੋਂ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਦੌਰਾਨ ਵਿਦਿਆਰਥੀਆਂ ਵਲੋਂ ਚਾਈਨਾ ਡੋਰ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਸੰਬੰਧੀ ਭਾਸ਼ਨ ਦਿੱਤੇ ਗਏ | ਇਸ ਤੋਂ ਬਾਅਦ ਅਮਨਦੀਪ ਸਿੰਘ (ਲੈਕਚਰਾਰ ਵੋਕੇਸ਼ਨਲ) ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ, ਪਿ੍ੰਸੀਪਲ ਤੇ ਸਮੂਹ ਸਟਾਫ਼ ਦੀ ਹਾਜ਼ਰੀ ਵਿਚ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਲੈਣ ਲਈ ਵਿਦਿਆਰਥੀਆਂ ਨੂੰ ਸਹੁੰ ਚੁਕਵਾਈ ਗਈ | ਇਸ ਮੌਕੇ ਸਕੂਲ ਦੇ ਸਟਾਫ਼ 'ਚ ਡੀ. ਪੀ. ਈ. ਪਰਮਿੰਦਰ ਸਿੰਘ, ਹਰਜਿੰਦਰ ਸਿੰਘ, ਪਰਮਜੀਤ ਕੌਰ (ਲੈਕਚਰਾਰ ਪੰਜਾਬੀ), ਲਵਲੀਨ (ਲੈਕਚਰਾਰ ਅੰਗਰੇਜ਼ੀ) ਤੇ ਰਿਸ਼ ਕੁਮਾਰ ਆਦਿ ਹਾਜ਼ਰ ਸਨ |