28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮਾਨਸਾ ਪੁਲਿਸ ਵਲੋਂ ਗਾਂਜਾ, ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਬਰਾਮਦ

ਅਜੀਤ ਡੈਸਕ 23-01-2026
ਮਾਨਸਾ, 22 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਗਾਂਜਾ, ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਬਰਾਮਦ ਕਰ ਕੇ 6 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਭਾਗੀਰਥ ਸਿੰਘ ਮੀਨਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਸੋਨੂੰ ਵਾਸੀ ਮਾਨਸਾ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
172 ਬੋਤਲਾਂ ਸ਼ਰਾਬ ਫੜੀ
ਥਾਣਾ ਭੀਖੀ ਪੁਲਿਸ ਨੇ ਸੁਖਪਾਲ ਸਿੰਘ ਵਾਸੀ ਮੱਤੀ ਕੋਲੋਂ 160 ਬੋਤਲਾਂ ਠੇਕਾ ਪੰਜਾਬ ਮਾਰਕਾ ਸ਼ਰਾਬ, ਸੁਖਚੈਨ ਸਿੰਘ ਵਾਸੀ ਕੋਟੜਾ ਕਲਾਂ ਤੇ ਰੱਜਤ ਸਿੰਘ ਵਾਸੀ ਭੀਖੀ ਤੋਂ 12 ਬੋਤਲਾਂ ਠੇਕਾ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਤਿੰਨਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
100 ਗ੍ਰਾਮ ਗਾਂਜਾ ਬਰਾਮਦ
ਥਾਣਾ ਬਰੇਟਾ ਦੀ ਪੁਲਿਸ ਪਾਰਟੀ ਟੀਮ ਨੇ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਵਾਸੀ ਕੱੁਲਰੀਆਂ ਕੋਲੋਂ 100 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਤਫ਼ਤੀਸ਼ ਅਮਲ 'ਚ ਲਿਆਂਦੀ ਗਈ ਹੈ |
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੇ ਨੁਕਸਾਨ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਮਕਾਨ, ਸੀਵਰੇਜ, ਪੀਣ ਵਾਲਾ ਪਾਣੀ, ਹਸਪਤਾਲ ਤੇ ਸੜਕਾਂ 'ਤੇ 25 ਕਰੋੜ ਤੋਂ ਵੱਧ ਦੀ ਲਾਗਤ ਨਾਲ ਵੱਡੇ ਪ੍ਰਾਜੈਕਟ ਮੁਕੰਮਲ/ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।