27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮਾਰਕੀਟ ਕਮੇਟੀ ਦਫ਼ਤਰ ਬਠਿੰਡਾ ਵਿਖੇ ਹੋਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ

ਅਜੀਤ ਡੈਸਕ 23-01-2026
ਬਠਿੰਡਾ, 22 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗੀ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਸਕੀਮ ਤਹਿਤ ਬਠਿੰਡਾ ਦੀ ਮਾਰਕੀਟ ਕਮੇਟੀ ਦਫ਼ਤਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ | ਜਿਸ 'ਚ ਮੁੱਖ ਮਹਿਮਾਨ ਮਾਰਕੀਟ ਕਮੇਟੀ ਚੇਅਰਮੈਨ ਬੱਲੀ ਬਲਜੀਤ ਸਿੰਘ, ਨਗਰ ਨਿਗਮ ਮੇਅਰ ਪਦਮਜੀਤ ਸਿੰਘ ਮਹਿਤਾ, ਹਰਮੰਦਰ ਸਿੰਘ ਬਰਾੜ ਸਿੱਖਿਆ ਜ਼ੋਨ ਕੁਆਰਡੀਨੇਟਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੌਰਾਨ ਮੁੱਖ ਮਹਿਮਾਨਾਂ ਵਲੋਂ ਵੱਡੀ ਗਿਣਤੀ ਦਫ਼ਤਰ 'ਚ ਪਹੁੰਚੇ ਲੋਕਾ ਨੂੰ ਪੰਜਾਬ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਸੰਬੰਧੀ ਜਾਣੂ ਕਰਵਾਇਆ | ਇਸ ਮੌਕੇ ਚੇਅਰਮੈਨ ਬੱਲੀ ਬਲਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਪੰਜਾਬ ਭਰ 'ਚ ਸ਼ੁਰੂਆਤ ਕੀਤੀ ਗਈ ਹੈ | ਇਸ ਯੋਜਨਾ ਨਾਲ ਜਿਥੇ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀਆ ਕੈਸ਼ਲੈਸ (ਨਕਦ ਰਹਿਤ) ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ ਉਥੇ ਹੀ ਇਸ ਯੋਜਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੈਂਪ ਲਗਾ ਕੇ ਲੋਕਾਂ ਦੇ ਸਿਹਤ ਕਾਰਡ ਵੀ ਬਣਾਏ ਜਾਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਲਾਗੂ ਕੀਤੀ ਗਈ ਇਸ ਯੋਜਨਾਂ ਨਾਲ ਹੁਣ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲ ਸਕੇਗਾ | ਇਸ ਯੋਜਨਾ ਦੀ ਖ਼ਾਸ ਗੱਲ ਇਹ ਹੈ, ਕਿ ਪੈਨਸ਼ਨਰ, ਸਰਕਾਰੀ ਮੁਲਾਜ਼ਮ ਤੇ ਆਮ ਆਦਮੀ ਵੀ ਇਸ ਸਹੂਲਤਾਂ ਦਾ ਲਾਭ ਲੈ ਸਕੇਗਾ | ਇਸ ਮੌਕੇ ਅੰਮਿ੍ਤ ਲਾਲ ਅਗਰਵਾਲ ਸਾਬਕਾ ਚੇਅਰਮੈਨ, ਕੌਂਸਲਰ ਵਿਕਰਮ ਕ੍ਰਾਂਤੀ, ਹਰਮੰਦਰ ਸਿੰਘ ਬਰਾੜ ਸਿੱਖਿਆ ਜੋਨ ਕੁਆਰਡੀਨੇਟਰ, ਆਮਲਜੀਤ ਸਿੰਘ, ਮਹਿੰਦਰ ਸਿੰਘ ਤਹਿਸੀਲਦਾਰ, ਭੋਲਾ ਸਿੰਘ, ਅੰਕਿਤ ਅਗਰਵਾਲ, ਧਰਮ ਸਿੰਘ ਸੰਘਾ, ਜਗਦੀਸ਼ ਵੜੈਚ, ਹਰਮੀਤ ਸਿੰਘ ਚਹਿਲ, ਪ੍ਰਦੀਪ ਗਰਗ, ਗੋਬਿੰਦਰ ਸਿੰਘ, ਬਸੰਤ ਅਗਰੋਹਿਆ, ਵਿਸ਼ਾਲ ਗੋਇਲ, ਗੁਰ ਅਵਤਾਰ ਗੋਗੀ, ਬਿਕਰਮ ਲਵਲੀ ਜ਼ਿਲ੍ਹਾ ਪ੍ਰਧਾਨ ਟਰੇਡ, ਰਘਵੀਰ ਸਿੰਘ, ਰਿਪੰਨਜੀਤ, ਅਮਰਪਾਲ ਕੌਰ, ਕੁਲਵਿੰਦਰ ਮੱਕੜ, ਦਿਸ਼ਾ, ਕੁਲਦੀਪ ਜੇਈ, ਵੀਕਲ ਖਾਂ, ਗੁਰਦੇਵ ਸਿੰਘ ਕੋਟਫੱਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਕਸਫੋਰਡ ਦੇ ਵਿਦਿਆਰਥੀਆਂ ਵਲੋਂ ਚਾਈਨਾ ਡੋਰ ਨਾ ਵਰਤਣ ਸੰਬੰਧੀ ਜਾਗਰੂਕਤਾ ਰੈਲੀ ਅਗਲੀ ਖ਼ਬਰ ਰਾਮ ਮੰਦਰ ਦੇ ਦੋ ਸਾਲ ਪੂਰੇ ਹੋਣ ਦੀ ਖ਼ੁਸ਼ੀ 'ਚ ਸ਼ਹਿਰ ਵਿਖੇ ਤੀਜਾ ਵਿਸ਼ਾਲ ਭੰਡਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।