27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਆਕਸਫੋਰਡ ਦੇ ਵਿਦਿਆਰਥੀਆਂ ਵਲੋਂ ਚਾਈਨਾ ਡੋਰ ਨਾ ਵਰਤਣ ਸੰਬੰਧੀ ਜਾਗਰੂਕਤਾ ਰੈਲੀ

ਅਜੀਤ ਡੈਸਕ 23-01-2026
ਭਗਤਾ ਭਾਈਕਾ, 22 ਜਨਵਰੀ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈਕਾ ਇਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਆਪਣੇ ਵਿਦਿਆਰਥੀਆਂ ਨੂੰ ਸਿਰਫ਼ ਵਿੱਦਿਅਕ ਪੱਖ ਤੋਂ ਹੀ ਮੋਹਰੀ ਨਹੀਂ ਸਗੋਂ ਸਮਾਜਿਕ ਪੱਖ ਤੋਂ ਵੀ ਵੱਖ-ਵੱਖ ਗਤੀਵਿਧੀਆਂ ਕਰਵਾਉਣ ਕਾਰਨ ਹਮੇਸ਼ਾ ਸੁਰਖ਼ੀਆਂ ਵਿਚ ਰਹਿੰਦੀ ਹੈ | ਇਸ ਸੰਸਥਾ ਦੇ ਵਿਦਿਆਰਥੀਆਂ ਵਲੋਂ ਚਾਈਨਾ ਡੋਰ ਦੇ ਨੁਕਸਾਨਾਂ ਨੰੂ ਮੁੱਖ ਰੱਖ ਕੇ ਇਸ ਨੂੰ ਨਾ ਵਰਤਣ ਸੰਬੰਧੀ ਨੇੜਲੇ ਪਿੰਡ ਮਲੂਕਾ, ਭਾਈਰੂਪਾ ਵਿਖੇ ਇਕ ਰੈਲੀ ਕੱਢੀ ਗਈ | ਸੰਸਥਾ ਦੇ ਐਨ. ਸੀ. ਸੀ. ਕੈਡਿਟ, ਨੇਵੀ ਕੈਡਿਟ ਤੇ ਸਕਾਊਟ ਐਂਡ ਗਾਇਡ ਦੇ ਕੈਡਿਟਾਂ ਨੂੰ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਵਿਦਿਆਰਥੀਆਂ ਨੇ ਪਿੰਡਾਂ 'ਚ ਜਾ ਪਿੰਡ ਵਾਸੀਆਂ ਨੂੰ ਚਾਈਨਾ ਡੋਰ ਦੇ ਕਾਰਨ ਜਾਣ ਵਾਲੀਆਂ ਮਨੁੱਖਾਂ ਤੇ ਪੰਛੀਆਂ ਦੀਆਂ ਜਾਨਾਂ ਅਤੇ ਹੋਰ ਵਾਪਰਨ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਇਸ ਦੀ ਵਰਤੋਂ ਨਾ ਕਰਨ ਤੇ ਇਸ ਦੀ ਥਾਂ ਦੇਸੀ ਡੋਰ ਵਰਤਣ ਦਾ ਸੰਦੇਸ਼ ਦਿੱਤਾ | ਪਿੰਡ ਦੇ ਮੁਹਤਬਰ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਵੀ ਸਕੂਲ ਦੇ ਵਿਦਿਆਰਥੀਆਂ ਨੂੰ ਇਸ ਡੋਰ ਦੀ ਵਰਤੋ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਕੀਮਤੀ ਜਾਨਾਂ ਨਾ ਗੁਆਉਣ ਦਾ ਸੁਨੇਹਾ ਦਿੱਤਾ | ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਵੀ ਵਿਦਿਆਰਥੀਆਂ ਤੇ ਸੰਸਥਾ ਦੇ ਜਾਗਰੂਕ ਕਦਮ ਦੀ ਸ਼ਲਾਘਾ ਕੀਤੀ | ਉਨ੍ਹਾਂ ਆਪਣੇ ਪਿੰਡਾਂ 'ਚ ਇਸ ਦੀ ਵਰਤੋਂ ਨਾ ਕਰਨ ਲਈ ਉਚੇਚ ਕਰਨ ਦਾ ਵਾਅਦਾ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ 'ਗਗਨ ਬਰਾੜ' (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ਸ਼ੈਰੀ ਢਿੱਲੋਂ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਦੂਜੀ ਵਰ੍ਹੇਗੰਢ ਦੇ ਸੰਬੰਧ 'ਚ ਖੀਰ ਦਾ ਲੰਗਰ ਲਾਇਆ ਅਗਲੀ ਖ਼ਬਰ ਮਾਰਕੀਟ ਕਮੇਟੀ ਦਫ਼ਤਰ ਬਠਿੰਡਾ ਵਿਖੇ ਹੋਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।