26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਲੋਕਾਂ ਨੂੰ ਹੁਣ 10 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ-ਵਿਧਾਇਕਾ ਡਾ. ਅਰੋੜਾ <br/>

ਅਜੀਤ ਡੈਸਕ 23-01-2026
ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਇਹ ਗੱਲ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਇਤਿਹਾਸਕ ਉਦਘਾਟਨ ਮੌਕੇ ਧੰਨਵਾਦ ਕਰਦਿਆਂ ਕਹੀ | ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੋਈ ਆਮਦਨ ਦੀ ਪਾਬੰਦੀ ਜਾਂ ਉਮਰ ਸੀਮਾ ਨਹੀਂ ਹੈ | ਪੰਜਾਬ ਦੇ ਲੋਕਾਂ ਕੋਲ ਆਧਾਰ ਅਤੇ ਵੋਟਰ ਕਾਰਡ ਹੋਣਾ ਜ਼ਰੂਰੀ ਹੈ ਅਤੇ ਪੂਰਾ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਇਕ-ਇਕ ਕਰ ਕੇ ਪੂਰੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਸਪਤਾਲ ਜਾਣ ਵੇਲੇ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜਰੀਆਂ ਦਾ ਸਾਰਾ ਖ਼ਰਚਾ ਸ਼ਾਮਿਲ ਹੁੰਦਾ ਹੈ | ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਦਾਖ਼ਲ ਹੁੰਦੇ ਹੀ ਸਕੀਮ ਕਾਰਡ ਚਾਲੂ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਨਾਗਰਿਕ, ਪੈਨਸ਼ਨਰ, ਸਰਕਾਰੀ ਕਰਮਚਾਰੀ (ਸਾਰੇ ਪੰਜਾਬ ਵਾਸੀ) ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀ ਬਿਮਾਰੀ ਦਾ ਇਲਾਜ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਪਹਿਲਾਂ ਬੀਮਾ ਲਾਭ ਦਿੰਦੀਆਂ ਸਨ, ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਸ਼ਰਤਾਂ ਖ਼ਤਮ ਕਰ ਦਿੱਤੀਆਂ ਹਨ ਅਤੇ ਪੰਜਾਬ ਦੇ ਹਰ ਵਾਸੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ |

ਪਿਛਲੀ ਖ਼ਬਰ ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ ਵਲੋਂ ਸੈਮੀਨਾਰ <br/> ਅਗਲੀ ਖ਼ਬਰ ਸੰਗਰੂਰ 'ਚ ਅੱਜ ਧੂਮਧਾਮ ਨਾਲ ਮਨਾਇਆ ਜਾਵੇਗਾ ਬਸੰਤ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।