26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਡੀ. ਸੀ. ਨੇ 26 ਜਨਵਰੀ ਮੌਕੇ ਹੋਣ ਵਾਲੇ ਸੱਭਿਆਚਾਰਕ ਸਮਾਗਮ ਦੀ ਰਿਹਰਸਲ ਦਾ ਕੀਤਾ ਨਿਰੀਖਣ <br/>

ਅਜੀਤ ਡੈਸਕ 23-01-2026
ਬਠਿੰਡਾ, 22 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀਂ ਖੇਡ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ (26 ਜਨਵਰੀ) ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੱਭਿਆਰਚਾਰਕ ਪ੍ਰੋਗਰਾਮ ਦੌਰਾਨ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕੀਤਾ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਸਮਾਗਮ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਆਪੋਂ-ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਰਿਹਰਸਲ ਦੇ ਦਿਨਾਂ ਤੋਂ ਇਲਾਵਾ 26 ਜਨਵਰੀ ਵਾਲੇ ਦਿਨ ਤੱਕ ਬੱਚਿਆਂ ਨੂੰ ਪੀਣ ਵਾਲੇ ਪਾਣੀ ਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤਾਂ 'ਤੇ ਕੋਰੀਓਗ੍ਰਾਫ਼ੀਆਂ ਤੋਂ ਇਲਾਵਾ ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ ਧਾਲੀਵਾਲ, ਐਸ. ਡੀ. ਐਮ. ਬਲਕਰਨ ਸਿੰਘ ਮਾਹਲ, ਮੁੱਖ ਮੰਤਰੀ ਖੇਤਰੀ ਫੀਲਡ ਅਫ਼ਸਰ ਰਮਨਜੀਤ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟ ਜਸਵੀਰ ਸਿੰਘ, ਲੈਕਚਰਾਰ ਮਨਦੀਪ ਕੌਰ ਤੇ ਹਰਭਗਵਾਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਬਾਬਾ ਪਾਲ ਦਾਸ ਦੀ ਸਾਲਾਨਾ ਬਰਸੀ ਮਨਾਈ ਅਗਲੀ ਖ਼ਬਰ ਪੁਲਿਸ ਚੌਂਕੀ ਬਿਲਾਸਪੁਰ ਨੇ 5 ਸ਼ੱਕੀ ਵਿਅਕਤੀ ਕੀਤੇ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।