25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਲਹਿਰਾ ਮੁਹੱਬਤ ਵਿਖੇ ਦਫ਼ਤਰ ਨਗਰ ਪੰਚਾਇਤ 'ਚ ਪ੍ਰਧਾਨ ਬਲਵੀਰ ਸਿੰਘ ਨੇ ਝੰਡਾ ਲਹਿਰਾਇਆ <br/>

ਲਹਿਰਾ ਮੁਹੱਬਤ ਵਿਖੇ ਨਗਰ ਪੰਚਾਇਤ ਦਫ਼ਤਰ ਵਿਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾ ਕੇ ਸਲਾਮੀ ਦਿੰਦੇ ਹੋਏ ਪ੍ਰਧਾਨ ਬਲਵੀਰ ਸਿੰਘ ਸਮੇਤ ਹੋਰ ਪਤਵੰਤੇ | ਤਸਵੀਰ: ਸੁਖਪਾਲ ਸਿੰਘ ਸੁੱਖੀ <br/> 28-01-2026
ਲਹਿਰਾ ਮੁਹੱਬਤ, 27 ਜਨਵਰੀ (ਸੁਖਪਾਲ ਸਿੰਘ ਸੁੱਖੀ)-ਨਗਰ ਪੰਚਾਇਤ ਦਫ਼ਤਰ ਲਹਿਰਾ ਮੁਹੱਬਤ ਵਿਖੇ ਗਣਤੰਤਰ ਦਿਵਸ ਮੌਕੇ ਪ੍ਰਧਾਨ ਬਲਵੀਰ ਸਿੰਘ ਬੀਰਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦਿਆਂ ਸਲਾਮੀ ਦਿੱਤੀ | ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਸਤਿਕਾਰ ਕਰਦਿਆਂ ਹਾਜ਼ਰ ਪੁਲਿਸ ਮੁਲਾਜ਼ਮਾਂ ਨੇ ਤਿਰੰਗੇ ਝੰਡੇ ਨੂੰ ਰਾਸ਼ਟਰੀ ਸਲੂਟ ਸਲਾਮੀ ਸ਼ੱਤ ਕੀਤੀ | ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ | ਨਗਰ ਪੰਚਾਇਤ ਵਲੋਂ ਸਕੂਲੀ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਦੌਰਾਨ ਨਗਰ ਪੰਚਾਇਤ ਵਲੋਂ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਨਮਨ ਕੀਤਾ ਤੇ ਇਹ ਦਿਨ ਅਜ਼ਾਦ ਭਾਰਤ ਦੇ ਸੰਵਿਧਾਨ ਦਾ ਸਨਮਾਨ ਤੇ ਪਾਲਣਾ ਨੂੰ ਪ੍ਰੇਰਿਤ ਕਰਦਾ ਹੈ ਉਨ੍ਹਾਂ ਸਮੂਹ ਨਗਰ ਨਿਵਾਸੀਆਂ ਨੂੰ ਗਣੰਤਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸੁਰਜੀਤ ਸਿੰਘ ਲਹਿਰਾ ਮੁਹੱਬਤ ਸੀਨੀਅਰ ਆਪ ਆਗੂ, ਮਨਪ੍ਰੀਤ ਸਿੰਘ ਕੌਂਸਲਰ, ਪ੍ਰੀਤਮ ਸਿੰਘ ਕੌਂਸਲਰ, ਹਰਬੰਸ ਕੌਰ ਕੌਂਸਲਰ, ਬਲਜਿੰਦਰ ਸਿੰਘ ਨੰਬਰਦਾਰ, ਜੱਸਾ ਸਿੰਘ, ਮਲਕੀਤ ਸਿੰਘ, ਪ੍ਰਕਾਸ਼ ਸਿੰਘ ਕਾਲਾ ਅਕਾਲੀ ਆਗੂ ਸਮੇਤ ਦਫਤਰੀ ਸਟਾਫ ਸੁਰੇਸ਼ ਕੁਮਾਰ ਸੀਨੀਅਰ ਕਲਰਕ ਤੋਂ ਇਲਾਵਾ ਸਮੂਹ ਸਟਾਫ ਹਾਜਰ ਸੀ |

ਪਿਛਲੀ ਖ਼ਬਰ ਸੁਤੰਤਰਤਾ ਸੈਨਾਨੀਆਂ ਨੇ ਗਣਤੰਤਰ ਦਿਵਸ ਦੇ ਸਮਾਗਮ ਦਾ ਕੀਤਾ ਬਾਈਕਾਟ ਅਗਲੀ ਖ਼ਬਰ ਜ਼ਿਲ੍ਹੇ ਭਰ ਵਿਚ ਉਤਸ਼ਾਹ ਨਾਲ ਮਨਾਇਆ 77ਵਾਂ ਗਣਤੰਤਰ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।