26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਟਰੈਕਟਰ-ਟਰਾਲੀ ਪਲਟਣ ਕਾਰਨ ਟਰੈਕਟਰ ਚਾਲਕ ਦੀ ਮੌਤ

ਅਜੀਤ ਡੈਸਕ 28-01-2026
ਗੋਨਿਆਣਾ, 27 ਜਨਵਰੀ (ਲਛਮਣ ਦਾਸ ਗਰਗ): ਇੱਥੋਂ ਥੋੜੀ ਦੂਰ ਪਿੰਡ ਹਰਰਾਏਪੁਰ-ਨਥਾਣਾ ਸੰਪਰਕ ਸੜਕ 'ਤੇ ਪੈਂਦੇ ਪਿੰਡ ਜੰਡਾਂਵਾਲਾ ਕੋਲ ਇੱਕ ਟਰੈਕਟਰ-ਟਰਾਲੀ ਪਲਟਣ ਨਾਲ ਟਰੈਕਟਰ ਚਾਲਕ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਹੈਲਪ ਲਾਈਨ ਟੀਮ ਨੂੰ ਲੈ ਕੇ ਸੰਦੀਪ ਗਿੱਲ ਜਿਉਂ ਹੀ ਘਟਨਾ ਸਥਾਨ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਇੱਕ ਟਰੈਕਟਰ ਟਰਾਲੀ ਖੇਤਾਂ ਵਿਚ ਪਲਟੀ ਹੋਈ ਸੀ ਅਤੇ ਟਰੈਕਟਰ ਚਾਲਕ ਦੀ ਘਟਨਾ ਸਥਾਨ 'ਤੇ ਮੌਤ ਹੋ ਚੁੱਕੀ ਸੀ | ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਘਟਨਾ ਸਥਾਨ 'ਤੇ ਜਾ ਕੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਦੇਖਿਆ ਕਿ ਟਰੈਕਟਰ ਚਾਲਕ ਦੀ ਮੌਤ ਹੋ ਚੁੱਕੀ ਹੈ | ਪੁਲਿਸ ਨੇ ਮਿ੍ਤਕ ਦੀ ਪਹਿਚਾਣ ਜੀਵਨ ਸਿੰਘ ਪੁੱਤਰ ਜੰਟਾ ਸਿੰਘ ਵਾਸੀ ਜੰਡਾਵਾਲਾ ਵਜੋਂ ਕੀਤੀ ਹੈ, ਜੋ ਟਰੈਕਟਰ ਟਰਾਲੀ ਰਾਹੀ ਆਪਣੇ ਘਰ ਨੂੰ ਜਾ ਰਿਹਾ ਸੀ ਕਿ ਦੁਰਘਟਨਾ ਦਾ ਸ਼ਿਕਾਰ ਹੋ ਗਿਆ | ਪੁਲਿਸ ਨੇ ਧਾਰਾ 174 ਦੀ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਮਿ੍ਤਕ ਟਰੈਕਟਰ ਚਾਲਕ ਦੀ ਲਾਸ਼ ਹਸਪਤਾਲ ਨੂੰ ਮੋਰਚਰੀ ਹਾਲ ਸਿਵਲ ਹਸਪਤਾਲ ਬਠਿੰਡਾ ਵਿਖੇ ਜਮਾ ਕਰਵਾ ਦਿੱਤੀ |
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਗਣਤੰਤਰ ਦਿਵਸ ਦੇਸ਼ਭਗਤੀ ਦੇ ਜੋਸ਼ ਨਾਲ ਮਨਾਇਆ <br/> ਅਗਲੀ ਖ਼ਬਰ ਵੱਖ-ਵੱਖ ਸਕੂਲਾਂ ਵਿਚ ਗਣਤੰਤਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।