15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮਹਿਰਾਜ ਵਿਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ <br/>

ਅਜੀਤ ਡੈਸਕ 06-03-2026
ਮਹਿਰਾਜ, 5 ਮਾਰਚ (ਸੁਖਪਾਲ ਮਹਿਰਾਜ)-ਕਸਬਾ ਮਹਿਰਾਜ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਰੰਗਾਂ ਦਾ ਤਿਉਹਾਰ ਹੋਲੀ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਨੌਜਵਾਨਾਂ, ਅÏਰਤਾਂ ਅਤੇ ਬੱਚਿਆਂ ਨੇ ਇਕ-ਦੂਜੇ ਉੱਤੇ ਰੰਗ ਲਗਾ ਕੇ ਅਤੇ ਮਿਠਾਈਆਂ ਵੰਡ ਕੇ ਖੁਸ਼ੀ ਸਾਂਝੀ ਕੀਤੀ ਤੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਗਲੀਆਂ ਅਤੇ ਮੁਹੱਲਿਆਂ ਵਿਚ ਰੌਣਕਾਂ ਹੀ ਰੌਣਕਾਂ ਦੇਖਣ ਨੂੰ ਮਿਲੀਆਂ | ਇਸ ਮੌਕੇ ਗੁਰਸ਼ਰਨ ਸਿੰਘ ਨਿਊਜ਼ੀਲੈਂਡ, ਗੁਰਜੀਤ ਸਿੰਘ ਯੂ ਕੇ ਅਤੇ ਅਜੇ ਸ਼ਰਮਾ ਨੇ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਹੀ ਨਹੀਂ, ਸਗੋਂ ਭਾਈਚਾਰੇ, ਪਿਆਰ ਅਤੇ ਸਾਂਝ ਦਾ ਤਿਉਹਾਰ ਹੈ | ਉਨ੍ਹਾਂ ਕਿਹਾ ਕਿ ਸਾਰੇ ਤਿਉਹਾਰ ਸਾਨੂੰ ਆਪਸੀ ਭੇਦਭਾਵ ਭੁਲਾਕੇ ਇਕੱਠੇ ਰਹਿਣ ਅਤੇ ਖੁਸ਼ੀਆਂ ਵੰਡਣ ਦਾ ਸੰਦੇਸ਼ ਦਿੰਦੇ ਹਨ | ਚਰਨਪ੍ਰੀਤ ਸ਼ਰਮਾ ਨਿਊਜੀਲੈਂਡ, ਮੰਜੂ ਸ਼ਰਮਾ ਯੂ ਕੇ, ਹਰਪ੍ਰੀਤ ਕੌਰ, ਰਾਜ ਦੇਵੀ, ਜਤਿੰਦਰ ਕੌਰ, ਵੀਰਪਾਲ ਕੌਰ, ਸਰਬਜੀਤ ਕੌਰ ਅਤੇ ਸਿਮਰਨਦੀਪ ਕੌਰ ਨੇ ਕਿਹਾ ਕਿ ਹੋਲੀ ਵਰਗੇ ਤਿਉਹਾਰ ਸਮਾਜ ਵਿਚ ਏਕਤਾ ਅਤੇ ਪ੍ਰੇਮ ਦੀ ਭਾਵਨਾ ਮਜ਼ਬੂਤ ਕਰਦੇ ਹਨ | ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਤਿਉਹਾਰ ਸਾਦਗੀ ਅਤੇ ਸੁਰੱਖਿਅਤ ਢੰਗ ਨਾਲ ਮਨਾਏ ਜਾਣ ਤਾਂ ਜੋ ਖੁਸ਼ੀਆਂ ਹਮੇਸ਼ਾ ਕਾਇਮ ਰਹਿਣ |

ਪਿਛਲੀ ਖ਼ਬਰ ਸੰਤ ਜਸਵੀਰ ਸਿੰਘ ਨੂੰ ਇੰਟਰਨੈਸ਼ਨਲ ਮਨੁੱਖੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਬਣਾਇਆ <br/> ਅਗਲੀ ਖ਼ਬਰ ਨਿੱਜੀ ਹੋਟਲ ਵਿਚ ਅਣਅਧਿਕਾਰਤ ਪੀ. ਜੀ. ਚਲਾਉਣ ਦੇ ਮਾਮਲੇ 'ਚ ਦੋ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।