01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅਧਿਕਾਰ ਸੰਘਰਸ਼ ਪਾਰਟੀ ਦਾ ਪਹਿਲਾ ਸਥਾਪਨਾ ਦਿਵਸ ਸਮਾਗਮ ਬਠਿੰਡਾ 'ਚ ਕੱਲ੍ਹ

ਮੱਖਣ ਸਿੰਘ ਭਾਈ ਰੂਪਾ <br/> 07-03-2026
ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅਧਿਕਾਰ ਸੰਘਰਸ਼ ਪਾਰਟੀ ਦੇ ਕੌਮੀ ਜਨਰਲ ਸਕੱਤਰ ਮੱਖਣ ਸਿੰਘ ਭਾਈਰੂਪਾ ਨੇ ਦੱਸਿਆ ਕਿ ਅਧਿਕਾਰ ਸੰਘਰਸ਼ ਪਾਰਟੀ ਦਾ ਪਹਿਲਾ ਸਥਾਪਨਾ ਦਿਵਸ ਅਤੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਟੀਚਰਜ਼ ਹੋਮ ਬਠਿੰਡਾ ਵਿਖੇ 8 ਮਾਰਚ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ¢ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਾਰਟੀ ਪ੍ਰਧਾਨ ਇੰਜ ਗੁਰਬਖ਼ਸ਼ ਸਿੰਘ ਸ਼ੇਰਗਿੱਲ, ਵਿਸ਼ੇਸ਼ ਮਹਿਮਾਨ ਪੰਜਾਬ ਪ੍ਰਧਾਨ ਅਸਪਾ ਇੰਜ ਸੁਰਿੰਦਰ ਸਿੰਘ ਭਿੰਡਰ ਅਤੇ ਸਤਿੰਦਰ ਕੌਰ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ ਪੰਜਾਬ ਹੋਣਗੇ¢ ਪਾਰਟੀ ਦਾ ਹਰਿਆਣਾ ਸਟੇਟ ਯੂਨਿਟ ਵੀ ਇਸ ਸਮਾਗਮ ਵਿਚ ਸ਼ਿਰਕਤ ਕਰੇਗਾ¢ ਭਾਈ ਰੂਪਾ ਨੇ ਦੱਸਿਆ ਕਿ ਪੰਜਾਬ ਯੂਨਿਟ ਦੇ ਸਾਰੇ ਆਗੂ ਤੇ ਵਰਕਰ ਸਮਾਰੋਹ ਵਿਚ ਸ਼ਿਰਕਤ ਕਰਨਗੇ¢ ਸਮਾਗਮ ਦਾ ਆਰੰਭ ਸਵੇਰੇ 11 ਵਜੇ ਹੋਵੇਗਾ¢ ਜਨਰਲ ਸਕੱਤਰ ਭਾਈ ਰੂਪਾ ਨੇ ਦੱਸਿਆ ਕਿ ਇਸ ਵਿਸ਼ੇਸ਼ ਦਿਨ 'ਤੇ ਪੰਜਾਬ ਦੇ ਕਈ ਵਿਧਾਨ ਸਭਾਵਾਂ ਦੇ ਹਲਕਾ ਇੰਚਾਰਜ ਵੀ ਨਿਯੁਕਤ ਕੀਤੇ ਜਾਣਗੇ ਅਤੇ ਉਨਾਂ ਨੂੰ ਪਾਰਟੀ ਦੀ ਲੀਡਰਸ਼ਿਪ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ¢ਇਸ ਸਮਾਗਮ ਵਿਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਦੱਸਿਆ ਜਾਵੇਗਾ¢ਉਨ੍ਹਾਂ ਸਭਨਾਂ ਨੂੰ ਇਸ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ¢

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸਾਇੰਸ ਮਾਡਲ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਲਈ 8 ਮਾਰਚ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।