29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅਮਿਤ ਖੁੱਡੀਆਂ ਨੂੰ ਮੰਗਾਂ ਸੰਬੰਧੀ ਦਿੱਤਾ ਮੰਗ-ਪੱਤਰ <br/>

ਅਜੀਤ ਡੈਸਕ 07-03-2026
ਸੰਗਤ ਮੰਡੀ, 6 ਮਾਰਚ (ਸੁਖਤੇਜ ਧਾਲੀਵਾਲ)-ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਅਥਲੈਟਿਕ ਮੀਟ ਮੌਕੇ ਆਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਅਮਿਤ ਖੁੱਡੀਆਂ ਨੂੰ ਵਿਦਿਆਰਥੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ¢ ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਇਲਾਕੇ ਦਾ ਵੱਡਾ ਕਾਲਜ ਹੈ ਤੇ ਇਲਾਕੇ ਦੇ ਵੱਡੀ ਗਿਣਤੀ ਵਿਦਿਆਰਥੀ ਇਸ ਕਾਲਜ ਵਿਚ ਉੱਚ ਵਿੱਦਿਆ ਹਾਸਲ ਕਰਨ ਲਈ ਪੜਦੇ ਹਨ¢ ਪਰੰਤੂ ਕਾਲਜ ਵਿੱਚ ਅਧਿਆਪਨ ਤੇ ਗੈਰ ਅਧਿਆਪਨ ਦੀਆਂ ਖਾਲੀ ਅਸਾਮੀਆਂ ਤੇ ਇਸ ਤੋਂ ਇਲਾਵਾ ਹੋਰ ਲੋੜੀਂਦੇ ਸਾਜ਼ੋ-ਸਾਮਾਨ ਦੀ ਘਾਟ ਕਾਰਨ ਵਿਦਿਆਰਥੀਆਂ ਨੂੰ ਅਨੇਕ ਪ੍ਰਕਾਰ ਦੀਆਂ ਸਮੱਸਿਆਵਾਂ ਹਨ¢ ਉਨ੍ਹਾਂ ਕਿਹਾ ਕਿ ਕਾਂਸਟੀਚੂਐਂਟ ਕਾਲਜਾਂ ਲਈ ਹਰ ਸਾਲ ਕੇਂਦਰ ਸਰਕਾਰ ਵਲੋਂ ਦਿੱਤੀ ਜਾਂਦੀ 1.5 ਕਰੋੜ ਦੀ ਗ੍ਰਾਂਟ ਕਾਲਜ ਦੇ ਵਿਕਾਸ ਲਈ ਖ਼ਰਚਣੀ ਯਕੀਨੀ ਬਣਾਉਣ ਦੀ ਮੰਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਵਲੋਂ ਪੱਤਰ ਜਾਰੀ ਕਰਕੇ ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫ਼ੰਡ ਵਸੂਲਣ ਦਾ ਫੁਰਮਾਨ ਜਾਰੀ ਕੀਤਾ ਗਿਆ ਜੋ ਫ਼ੌਰੀ ਰੱਦ ਹੋਣਾ ਚਾਹੀਦਾ ਹੈ¢ ਵਿਦਿਆਰਥੀ ਮੰਗਾਂ ਸਬੰਧੀ ਅਮਿਤ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਦੁਆਰਾ ਇਹ ਮੰਗਾਂ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ¢ ਇਸ ਮÏਕੇ ਵਿਦਿਆਰਥੀ ਆਗੂ ਗੁਰਦਾਤ ਸਿੰਘ, ਨਵਜੋਤ ਸਿੰਘ, ਹੈਪੀ ਸਿੰਘ, ਅਰਮਾਨ ਸਿੰਘ ਤੇ ਸੁਪਨਦੀਪ ਕÏਰ ਆਦਿ ਵੱਡੀ

ਪਿਛਲੀ ਖ਼ਬਰ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਦੌਰਾਨ ਸਰਕਾਰੀ ਹਸਪਤਾਲ ਦੀਆਂ ਸੇਵਾਵਾਂ ਸੁਧਾਰਨ 'ਤੇ ਵਿਚਾਰ-ਚਰਚਾ <br/> ਅਗਲੀ ਖ਼ਬਰ ਲੋੜੀਂਦੇ ਮੈਂਬਰ ਹਾਜ਼ਰ ਨਾ ਹੋਣ ਕਾਰਨ ਬਲਾਕ ਸੰਮਤੀ ਮੌੜ ਦੇ ਚੇਅਰਮੈਨ ਦੀ ਚੋਣ ਮੁਲਤਵੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।