29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਦੌਰਾਨ ਸਰਕਾਰੀ ਹਸਪਤਾਲ ਦੀਆਂ ਸੇਵਾਵਾਂ ਸੁਧਾਰਨ 'ਤੇ ਵਿਚਾਰ-ਚਰਚਾ <br/>

ਅਜੀਤ ਡੈਸਕ 07-03-2026
ਤਲਵੰਡੀ ਸਾਬੋ, 6 ਮਾਰਚ (ਰਵਜੋਤ ਸਿੰਘ ਰਾਹੀ)-ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਕਾਂਤ ਗੁਪਤਾ ਦੀ ਅਗਵਾਈ 'ਚ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਹੋਈ¢ ਜਿਸ ਦÏਰਾਨ ਹਸਪਤਾਲ ਵਿਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਲਈ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ¢ ਪ੍ਰਬੰਧਕਾਂ ਦੱਸਿਆ ਕਿ ਰੋਗੀ ਕਲਿਆਣ ਸਮਿਤੀ ਦਾ ਮੁੱਖ ਉਦੇਸ਼ ਹਸਪਤਾਲ ਵਿੱਚ ਮਰੀਜ਼ਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਲਈ ਸਾਰੇ ਸਟਾਫ਼ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ¢ ਮੀਟਿੰਗ ਦੌਰਾਨ ਹਸਪਤਾਲ ਵਿਚ ਸਫ਼ਾਈ ਪ੍ਰਬੰਧ, ਸੀਵਰੇਜ ਪ੍ਰਬੰਧ, ਦਵਾਈਆਂ ਦੀ ਉਪਲਬਧਤਾ, ਮਰੀਜ਼ਾਂ ਲਈ ਸਹੂਲਤਾਂ ਅਤੇ ਹੋਰ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਸੰਬੰਧੀ ਚਰਚਾ ਕੀਤੀ ਗਈ¢ ਇਸ ਤੋਂ ਇਲਾਵਾ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਵਧੀਆ ਅਤੇ ਸੁਚੱਜੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ¢ ਇਸ ਮੌਕੇ ਦਫਤਰ ਚੀਫ਼ ਵਿ੍ਹੱਪ ਪ੍ਰੋ.ਬਲਜਿੰਦਰ ਕÏਰ, ਐੱਸ.ਡੀ.ਐੱਮ ਤਲਵੰਡੀ ਸਾਬੋ, ਸੀ.ਡੀ.ਪੀ.ਓ ਤੇ ਹੋਰ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ¢

ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਵਿਧਾਨ ਸਭਾ ਮੂਹਰੇ ਰੋਸ ਮਾਰਚ ਕੱਲ੍ਹ ਨੂੰ <br/> ਅਗਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅਮਿਤ ਖੁੱਡੀਆਂ ਨੂੰ ਮੰਗਾਂ ਸੰਬੰਧੀ ਦਿੱਤਾ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।