03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਹਿਲਾਵਾਂ ਨੂੰ ਹਜ਼ਾਰ ਰੁਪਏ ਦੇਣ ਤੋਂ ਪਹਿਲਾਂ ਸਰਕਾਰ ਉਨ੍ਹਾਂ ਦੇ ਚਾਰ ਸਾਲਾਂ ਦਾ ਬਕਾਇਆ ਵੀ ਦੇਵੇ-ਸੁਖਬੀਰ ਸਿੰਘ ਬਾਦਲ <br/>

ਅਜੀਤ ਡੈਸਕ 09-03-2026
ਮੌੜ ਮੰਡੀ, 8 ਮਾਰਚ (ਗੁਰਜੀਤ ਸਿੰਘ ਕਮਾਲੂ)-ਮੌੜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦੇ ਬਜਟ ਵਿਚ ਸਰਕਾਰ ਵਲੋਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਜੋ ਐਲਾਨ ਕੀਤਾ ਗਿਆ ਉਹ ਉਨ੍ਹਾਂ ਨਾਲ ਸਰਾਸਰ ਧੋਖਾ ਹੈ ਕਿਉਂਕਿ ਹਜ਼ਾਰ ਰੁਪਏ ਦੇਣ ਦਾ ਵਾਅਦਾ ਕਰਕੇ ਹੀ ਇਹ ਸਰਕਾਰ ਸੱਤਾ ਵਿਚ ਆਈ ਸੀ ਪ੍ਰੰਤੂ ਪਿਛਲੇ ਚਾਰ ਸਾਲ ਸਿਰਫ਼ ਲਾਰੇ ਲਗਾਏ ਗਏ | ਇਸ ਲਈ ਸਰਕਾਰ ਨੂੰ ਚਾਹੀਦਾ ਸੀ ਕਿ ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ ਤੋਂ ਪਹਿਲਾਂ ਪਿਛਲੇ ਚਾਰ ਸਾਲਾਂ ਦਾ 48 ਹਜ਼ਾਰ ਬਕਾਇਆ ਵੀ ਉਨ੍ਹਾਂ ਦੇ ਖਾਤਿਆਂ ਵਿਚ ਪਾਇਆ ਜਾਵੇ | ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਸਰਕਾਰ ਦੇ ਅਖੀਰਲੇ ਮਹੀਨਿਆਂ ਵਿਚ ਇਕ ਹਜ਼ਾਰ ਰੁਪਏ ਦੇ ਕੇ ਭਗਵੰਤ ਮਾਨ ਉਨ੍ਹਾਂ ਦੀਆਂ ਵੋਟਾਂ ਲੈਣਾ ਚਾਹੁੰਦਾ ਹੈ ਇਸ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਨਾਲ ਪਾਉਣ | ਮੈਡੀਕਲ ਕਾਲਜਾਂ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਹਰ ਇਕ ਬਜਟ ਵਿਚ ਸਰਕਾਰ ਮੈਡੀਕਲ ਕਾਲਜਾਂ ਬਾਰੇ ਗੱਲ ਕਰਦੀ ਹੈ ਪ੍ਰੰਤੂ ਜੋ ਸੰਗਰੂਰ ਵਿਖੇ ਪਹਿਲਾ ਮੈਡੀਕਲ ਕਾਲਜ ਬਣਨਾ ਸੀ ਅਜੇ ਤੱਕ ਉਸ ਦੇ ਲਈ ਇਕ ਇੱਟ ਤੱਕ ਨਹੀ ਲਗਾਈ ਗਈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਬਜਟ ਲੋਕਾਂ ਦੇ ਪੱਖ ਤੋਂ ਨਿਰਾਸ਼ਾ ਦੇਣ ਵਾਲਾ ਬਜਟ ਹੈ |

ਪਿਛਲੀ ਖ਼ਬਰ ਕੈਂਪ ਵਿਚ 57 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 1 ਵਿਅਕਤੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।