03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਐੱਸ. ਸੀ. ਇੰਪਲਾਈਜ਼ ਯੂਨੀਅਨ ਦੀ ਇਕੱਤਰਤਾ <br/>

ਮੰਡੀ ਬੋਰਡ ਤੇ ਮਾਰਕੀਟ ਕਮੇਟੀਆਂ ਐੱਸ.ਸੀ. ਇੰਪਲਾਈਜ਼ ਯੂਨੀਅਨ ਦੇ ਆਗੂ ਮੀਟਿੰਗ ਕਰਦੇ ਹੋਏ | ਤਸਵੀਰ: ਲਵਲੀ <br/> 09-03-2026
ਬਠਿੰਡਾ, 8 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਐੱਸ.ਸੀ. ਇੰਪਲਾਈਜ਼ ਯੂਨੀਅਨ ਦੀ ਇਕੱਤਰਤਾ ਸਥਾਨਕ ਡਾ. ਅੰਬੇਦਕਰ ਭਵਨ ਵਿਖੇ ਹੋਈ, ਜਿਸ ਦੌਰਾਨ ਜਥੇਬੰਦੀ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤੇ ਗਏ | ਯੂਨੀਅਨ ਦੇ ਆਗੂ ਯੁਗਵੀਰ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਬਲਵੰਤ ਸਿੰਘ ਤੇ ਦਵਿੰਦਰ ਸਿੰਘ ਨੂੰ ਜ਼ਿਲ੍ਹਾ ਮੋਗਾ, ਚਰਨਜੀਤ ਕੌਰ ਤੇ ਸ਼ਮਿੰਦਰ ਸਿੰਘ ਭੱਟੀ ਨੂੰ ਫ਼ਰੀਦਕੋਟ, ਗੁਰਇਕਬਾਲ ਸਿੰਘ ਤੇ ਜਸਵੀਰ ਸਿੰਘ ਨੂੰ ਬਠਿੰਡਾ, ਗੁਰਪ੍ਰੀਤ ਸਿੰਘ ਨੂੰ ਸੰਗਰੂਰ, ਅੰਮਿ੍ਤਪਾਲ ਸਿੰਘ ਤੇ ਸੰਦੀਪ ਸਿੰਘ ਨੂੰ ਮਾਨਸਾ ਅਤੇ ਸਤਨਾਮ ਸਿੰਘ ਨੂੰ ਜ਼ਿਲ੍ਹਾ ਪਟਿਆਲਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਨਵ-ਨਿਯੁਕਤ ਜ਼ਿਲ੍ਹਾ ਕੋਆਰਡੀਨੇਟਰਾਂ ਨੇ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਆਪਣੇ-ਆਪਣੇ ਜ਼ਿਲੇ੍ਹ 'ਚ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਯੂਨੀਅਨ ਦੇ ਆਗੂਆਂ ਵਲੋਂ ਸੰਗਠਨ ਦੇ ਉਦੇਸ਼ਾਂ ਅਤੇ ਕਰਮਚਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਐੱਸ.ਸੀ. ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਪੂਰਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ 'ਤੇ ਜੋਰ ਦਿੱਤਾ ਗਿਆ | ਉਨ੍ਹਾਂ ਖ਼ਾਸਕਰ ਰਾਖਵਾਂਕਰਨ ਨੀਤੀ ਦੀ ਅਣਦੇਖੀ ਅਤੇ ਰੋਸਟਰ ਦੀ ਉਲੰਘਣਾ, ਜਿਸ ਕਾਰਨ ਮੁਲਾਜ਼ਮਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੁੰਦਾ ਹੈ, ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਨਾਲ ਹੀ ਕਰਮਚਾਰੀਆਂ ਦੀ ਆਵਾਜ਼ ਸਰਕਾਰ ਅਤੇ ਵਿਭਾਗ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਈ ਜਾ ਸਕਦੀ ਹੈ | ਇਸ ਮੌਕੇ ਵਿਸ਼ੇਸ਼ ਬੁਲਾਰੇ ਪੁੱਜੇ ਸੇਵਾਮੁਕਤ ਸੁਪਰਡੈਂਟ ਜੋਗਿੰਦਰ ਸਿੰਘ ਚੰਦੜ ਨੇ ਰਾਖਵਾਂਕਰਨ ਦੀ ਨੀਤੀ ਅਤੇ ਰੋਸਟਰ ਰਜਿਸਟਰ ਬਾਰੇ ਕਰਮਚਾਰੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ | ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਜਥੇਬੰਦੀ ਦਾ ਹੋਰ ਵਿਸਥਾਰ ਕਰਦਿਆਂ ਬਾਕੀ ਜ਼ਿਲਿ੍ਹਆਂ 'ਚ ਵੀ ਕੋਆਰਡੀਨੇਟਰ ਲਗਾਏ ਜਾਣਗੇ | ਇਸ ਮੌਕੇ ਸੋਮਰਾਜ, ਭਿੰਦਰ ਸਿੰਘ, ਰਾਜੂ ਰਾਮ, ਅਮਨਦੀਪ ਸਿੰਘ, ਰਾਜਨਦੀਪ ਸਿੰਘ, ਗਗਨਦੀਪ ਸਿੰਘ, ਰਾਕੇਸ਼ ਕੁਮਾਰ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ |

ਪਿਛਲੀ ਖ਼ਬਰ ਪੰਜਾਬ ਦਾ ਵਿਕਾਸ ਸਿਰਫ਼ ਅਕਾਲੀ ਦਲ ਦੇ ਰਾਜ ਵਿਚ ਹੀ ਹੋਇਆ ਹੈ, ਦੂਜੀਆਂ ਪਾਰਟੀਆਂ ਨੇ ਸਿਰਫ਼ ਪੰਜਾਬ ਨੂੰ ਲੁੱਟਿਆ ਹੈ-ਸੁ... ਅਗਲੀ ਖ਼ਬਰ ਬਠਿੰਡਾ, ਮਾਨਸਾ, ਫ਼ਰੀਦਕੋਟ, ਮੋਗਾ, ਸੰਗਰੂਰ, ਪਟਿਆਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ <br/> ਪੰਜਾਬ ਮੰਡੀ ਬੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।