03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਤਾਂਬਾ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਅਜੀਤ ਡੈਸਕ 15-04-2026
ਬਠਿੰਡਾ, 14 ਅਪ੍ਰੈਲ (ਵੀਰਪਾਲ ਸਿੰਘ)-ਟਰਾਂਸਫ਼ਾਰਮਰਾਂ ਦੇ ਰੇਡੀਏਟਰ ਬਣਾਉਣ ਵਾਲੀ ਕੰਪਨੀ 'ਚੋਂ ਤਾਂਬਾ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਅਰਜਨ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੁਨੀਲ ਗਰਗ ਪੁੱਤਜ ਰਾਜਿੰਦਰ ਗਰਗ ਮਾਨਸਾ ਵਲੋਂ ਥਾਣਾ ਸਦਰ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 7 ਅਪ੍ਰੈਲ ਨੂੰ ਸੁਰਜੀਵਲ ਲਾਲ ਵਾਸੀ ਬਾਬਾ ਫ਼ਰੀਦ ਨਗਰ ਬਠਿੰਡਾ ਵਲੋਂ ਮੇਰੀ ਟਰਾਂਸਫ਼ਾਰਮਰਾਂ ਦੀ ਰੇਡੀਏਟਰ ਬਣਾਉਣ ਵਾਲੀ ਮਸ਼ੀਨ ਵਿਚੋਂ ਤਾਂਬੇ ਦੀਆਂ ਡਿਸਕਾਂ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਵਿਅਕਤੀ 'ਤੇ ਥਾਣਾ ਸਦਰ ਵਿਖੇ ਚੋਰੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਡਾ. ਭੀਮ ਰਾਓ ਅੰਬੇਡਕਰ ਨੂੰ ਜੈਅੰਤੀ ਮੌਕੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟਰੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।