03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ 'ਚ ਖਾਲਸਾ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ <br/>

ਅਜੀਤ ਡੈਸਕ 15-04-2026
ਬਠਿੰਡਾ,14 ਅਪ੍ਰੈਲ(ਅਵਤਾਰ ਸਿੰਘ ਕੈਂਥ)-ਸਥਾਨਕ ਗੁਰਦੁਆਰਾ ਸ਼ਾਹਿਬ ਸ਼ਹੀਦ ਭਾਈ ਮਤੀ ਦਾਸ ਦੀ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਵਲੋਂ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਤੋਂ ਇਲਾਵਾ ਪੰਜਵੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਆਉਣ-ਜਾਣ ਵਾਲੀਆਂ ਸੰਗਤਾਂ ਲਈ ਲੰਗਰ ਲਗਾਇਆ ਗਿਆ | ਮੁੱਖ ਸੇਵਾਦਾਰ ਭਾਈ ਜਗਰਾਜ ਸਿੰਘ ਸੂਬੇਦਾਰ ਨੇ ਜਾਣਕਾਰੀ ਦਿੰਦੇ ਕਿਹਾ ਕਿ ਖਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਮਾਨਸਾ ਤਲਵੰਡੀ ਸਾਬੋ ਮਾਰਗ 'ਤੇ ਜੋਰਾ ਸਿੰਘ ਦੇ ਪਰਿਵਾਰ ਦੇ ਸਹਿਯੋਗ ਨਾਲ 30 ਕੁ ਸਾਲਾਂ ਤੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ 23 ਸਾਲਾਂ ਤੋਂ ਸ਼੍ਰੀ ਗੁਰੂ ਅਮਰਦਾਸ ਜੀ ਦੇ ਓਟ ਆਸਰੇ 'ਤੇ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਦੀਆਂ ਸੰਗਤਾਂ ਵਲੋਂ ਰੋਜ਼ਾਨਾਂ ਸ਼ਾਮ ਨੂੰ ਲੰਗਰ ਤਿਆਰ ਕਰਕੇ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਅਤੇ ਵਾਰਿਸਾਂ ਲਈ ਪਹੁੰਚਾਇਆ ਜਾਂਦਾ ਹੈ | ਇਸ ਮੌਕੇ ਸੂਬੇਦਾਰ ਜਗਰਾਜ ਸਿੰਘ, ਰਾਜਬਿੰਦਰ ਸਿੰਘ ਸਾਬਕਾ ਕੌਸਲਰ, ਮਨਜੀਤ ਸਿੰਘ, ਬਲਬੀਰ ਸਿੰਘ, ਸੁਰਜੀਤ ਸਿੰਘ ਗਿੱਲ, ਖੁਸ਼ਪ੍ਰੀਤ ਸਿੰਘ ਵਕੀਲ, ਬਲਰਾਜ ਸਿੰਘ, ਜਗਰੂਪ ਸਿੰਘ ਭੁੱਲਰ, ਸੁਖਦੇਵ ਸਿੰਘ ਗਿੱਲ, ਗੁਰਨਾਜ ਸਿੰਘ, ਸੋਹਣ ਸਿੰਘ ਜਵੰਧਾ, ਸੁਖਦਰਸਨ ਸਿੰਘ, ਭਾਈ ਪਵਿੱਤਰ ਸਿੰਘ ਨਾਹਰਾ, ਭਾਈ ਗੁਰਬੰਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਨੇ ਕੋਟਫੱਤਾ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/> ਅਗਲੀ ਖ਼ਬਰ ਅਕਾਲੀ ਦਲ ਵਲੋਂ ਡਾ. ਭੀਮ ਰਾਓ ਅੰਬੇਡਕਰ ਨੂੰ ਜੈਅੰਤੀ ਮੌਕੇ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।