03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਨੇ ਕੋਟਫੱਤਾ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/>

ਅਜੀਤ ਡੈਸਕ 15-04-2026

ਕੋਟਫੱਤਾ, 14 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਖਰੀਦ ਕੇਂਦਰ ਮੰਡੀ ਕੋਟਫੱਤਾ ਵਿਖੇ ਪਰਮਜੀਤ ਸਿੰਘ ਕੋਟਫੱਤਾ ਸੂਬਾ-ਸਕੱਤਰ ਕਿਸਾਨ-ਵਿੰਗ ਆਮ ਆਦਮੀ ਪਾਰਟੀ ਪੰਜਾਬ ਤੇ ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਵਲੋਂ ਕਣਕ ਦੀ ਰਸਮੀ ਖਰੀਦ ਸ਼ੁਰੂ ਕਰਵਾਈ ਗਈ | ਖਰੀਦ ਸ਼ੁਰੂ ਕਰਨ ਲਈ ਪਨਗ੍ਰੇਨ ਦੇ ਇੰਸਪੈਕਟਰ ਅੰਮਿ੍ਤਪਾਲ ਸਿੰਘ ਤੇ ਮਾਰਕੀਟ ਕਮੇਟੀ ਦੇ ਮੁਲਾਜ਼ਮ ਪਹੁੰਚੇ ਹੋਏ ਸਨ | ਖਰੀਦ ਸ਼ੁਰੂ ਕਰਨ ਤੋਂ ਪਹਿਲਾਂ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਅਤੇ ਪਨਗ੍ਰੇਨ ਦੇ ਇੰਸਪੈਕਟਰ ਅੰਮਿ੍ਤਪਾਲ ਸਿੰਘ ਵਲੋਂ ਸਮੂਹ ਆੜ੍ਹਤੀਆ ਨਾਲ ਮੀਟਿੰਗ ਕਰਕੇ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਨੂੰ ਬਾਰਦਾਨਾ ਜਾਂ ਲਿਫ਼ਟਿੰਗ ਆਦਿ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿੱਕੀ ਗਰਗ ਕੋਟਫੱਤਾ, ਇਕਬਾਲ ਸਿੰਘ ਢਿੱਲੋਂ ਮੀਤ-ਪ੍ਰਧਾਨ ਨਗਰ ਕੌਂਸਲ ਕੋਟਫੱਤਾ, ਸੁਖਬੀਰ ਸਿੰਘ ਕੌਂਸਲਰ, ਸ਼ੈਲੀ ਗਰਗ, ਗੁਰਨੈਬ ਸਿੰਘ ਸਿੱਧੂ ਕੋਟਸ਼ਮੀਰ, ਰਾਹੁਲ ਗਰਗ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਧੂਮਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ 'ਚ ਖਾਲਸਾ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।