03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਧੂਮਧਾਮ ਨਾਲ ਮਨਾਇਆ <br/>

ਅਜੀਤ ਡੈਸਕ 15-04-2026

ਸੀਂਗੋ ਮੰਡੀ, 14 ਅਪ੍ਰੈਲ (ਪਿ੍ੰਸ ਗਰਗ)-ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਨਗਰ ਤਿ੍ਲੋਕੇਵਾਲਾ ਵਿਖੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ ਦੀ ਦੇਖ-ਰੇਖ ਹੇਠ ਧੂਮ ਧਾਮ ਨਾਲ ਮਨਾਇਆ ਗਿਆ | ਤਿੰਨ ਦਿਨਾਂ ਤੋਂ ਖੁੱਲੇ ਸ੍ਰੀ ਅਖੰਡ ਪਾਠ ਸਾਹਿਬ ਤੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਰਾਗੀ ਢਾਡੀਆਂ ਵਲੋਂ ਜਿੱਥੇ ਰਸਭਿੰਨਾ ਕੀਰਤਨ ਕੀਤਾ ਗਿਆ ਉਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਹਾਰਾਜ ਦੇ ਮਹਾਨ ਜੀਵਨ ਫ਼ਲਾਸਪੇ ਤੇ ਚਾਨਣਾ ਪਾਇਆ | ਬਾਬਾ ਗੁਰਮੀਤ ਸਿੰਘ ਵਲੋਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਜ਼ਰੂਰਤ ਹੈ ਅਸੀਂ ਉਨ੍ਹਾਂ ਮਹਾਨ ਗੁਰੂਆ ਦੀਆਂ ਦਿੱਤੀਆਂ ਸਿੱਖਿਆਵਾਂ ਤੇ ਚੱਲ ਕੇ ਆਪਣਾ ਜੀਵਨ ਸਫ਼ਲ ਬਣਾਈਏ | ਆਉਣ ਜਾਣ ਵਾਲੀਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਧਾਰਮਿਕ ਸਮਾਗਮ ਦੌਰਾਨ ਪਹੁੰਚਣ ਵਾਲੀਆਂ ਸ਼ਖ਼ਸੀਅਤਾਂ ਨੂੰ ਬਾਬਾ ਗੁਰਮੀਤ ਸਿੰਘ ਵਲੋਂ ਸਿਰੋਪਾਓ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਮੱਥਾ ਟੇਕਿਆ |

ਪਿਛਲੀ ਖ਼ਬਰ 327ਵੇਂ ਖ਼ਾਲਸਾ ਸਾਜਨਾ ਦਿਵਸ ਨੂੰ ਸਿੱਖ ਸੰਗਤਾਂ ਨੇ ਪੂਰੇ ਜਾਹੋ-ਜਲਾਲ ਨਾਲ ਮਨਾਇਆ, ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਨੇ ਕੋਟਫੱਤਾ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।