03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾਕਟਰ ਭੀਮ ਰਾਓ ਅੰਬੇਦਕਰ ਦੀ ਜੈਅੰਤੀ ਤੇ ਵਿਸਾਖੀ ਦਿਹਾੜਾ ਮਨਾਏ

ਅਜੀਤ ਡੈਸਕ 15-04-2026
ਰਾਮਾਂ ਮੰਡੀ, 14 ਅਪ੍ਰੈਲ (ਤਰਸੇਮ ਸਿੰਗਲਾ)-ਰਿਫ਼ਾਇਨਰੀ ਰੋਡ ਪੱਕਾ ਕਲਾਂ ਵਿਖੇ ਸਥਿਤ ਸੇਂਟ ਜ਼ੇਵੀਅਰਜ਼ ਸਕੂਲ ਵਲੋਂ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਜੈਅੰਤੀ ਅਤੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਏ ਗਏ | ਇਸ ਸਬੰਧ ਵਿਚ ਸਕੂਲ ਨੂੰ ਰੰਗ-ਬਿਰੰਗੀ ਸਜਾਵਟ ਨਾਲ ਬਹੁਤ ਸੋਹਣਾ ਬਣਾਇਆ ਗਿਆ ਅਤੇ ਸਾਰੇ ਬੱਚੇ ਰੰਗ-ਬਿਰੰਗੇ ਕੱਪੜੇ ਪਹਿਨ ਕੇ ਆਏ ਸਨ | ਪ੍ਰੋਗਰਾਮ ਦੌਰਾਨ ਸਕੂਲ ਦੇ ਪਿ੍ੰਸੀਪਲ ਸ਼੍ਰੀ ਜੈਕਬ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਮਹੱਤਵ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਸਿੱਖ ਧਰਮ ਵਿਚ ਇਸ ਦਿਨ ਦਾ ਵਿਸ਼ੇਸ਼ ਮਹੱਤਵ ਹੈ, ਕਿਉਂਕਿ 1699 ਵਿਚ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਨੂੰ ਅੰਮਿ੍ਤ ਛਕਾ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਸਮਾਨਤਾ ਤੇ ਏਕਤਾ ਦਾ ਸੰਦੇਸ਼ ਦਿੱਤਾ | ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨਾਲ ਡਾ: ਅੰਬੇਦਕਰ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਤੋਂ ਇਲਾਵਾ ਸਕੂਲ ਦੇ ਡਾਇਰੈਕਟਰ ਥਾਮਸ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਨੂੰ ਜਾਨਣ ਅਤੇ ਚੰਗੇ ਨਾਗਰਿਕ ਬਣਨ ਤੇ ਜ਼ੋਰ ਦਿੱਤਾ | ਕੈਂਪਸ ਇੰਚਾਰਜ ਜਗਵਿੰਦਰ ਸਿੰਘ ਨੇ ਦੱਸਿਆ ਕਿ ਵਿਸਾਖੀ ਉਤਸਵ ਸਿੱਖ ਧਰਮ ਵਿਚ ਸਿਰਫ਼ ਇੱਕ ਤਿਉਹਾਰ ਹੀ ਨਹੀਂ, ਸਗੋਂ ਖਾਲਸਾ ਪੰਥ ਦੀ ਸਥਾਪਨਾ, ਧਰਮ ਦੀ ਮਜ਼ਬੂਤੀ ਅਤੇ ਏਕਤਾ ਦਾ ਪ੍ਰਤੀਕ ਹੈ |

ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਮਹਿਲਾ ਸਸ਼ਕਤੀਕਰਨ ਅਤੇ ਨਾਰੀ ਸ਼ਕਤੀ ਵੰਦਨ ਅਧਿਨਿਯਮ ਦੇ ਲਾਗੂ ਕਰਨ ਸਬੰਧੀ ਵਿਚਾਰ-ਵਟ... ਅਗਲੀ ਖ਼ਬਰ ਸੂਬੇ ਦੇ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਦੀ ਕਲਾਸ ਤੇ ਬੱਚੇ ਵਧੇ, ਪਰ ਮਾਸਟਰਾਂ ਦੀ ਘਾਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।