26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਠਿੰਡਾ ਵਲੋਂ ਹਲਕਾ ਵਿਧਾਇਕ ਦੀ ਰਿਹਾਇਸ਼ ਅੱਗੇ ਧਰਨਾ 21 ਨੂੰ

ਅਜੀਤ ਡੈਸਕ 18-05-2026
ਗੋਨਿਆਣਾ, 17 ਮਈ (ਲਛਮਣ ਦਾਸ ਗਰਗ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਠਿੰਡਾ ਵਲੋਂ ਹਲਕਾ ਵਿਧਾਇਕ ਮਾ.ਜਗਸੀਰ ਸਿੰਘ ਦੀ ਰਿਹਾਇਸ਼ ਦੇ ਸਾਹਮਣੇ ਪ੍ਰਧਾਨ ਗੁਰਮੀਤ ਕੌਰ ਅਤੇ ਸਰਕਲ ਪ੍ਰਧਾਨ ਰੇਖਾ ਰਾਣੀ ਗੋਨਿਆਣਾ ਕਲਾਂ ਦੀ ਅਗਵਾਈ ਹੇਠ 21 ਮਈ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ¢ ਉਨ੍ਹਾਂ ਦੀ ਮੰਗ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਟੀਚਰ ਦਾ ਦਰਜਾ ਦਿੱਤਾ ਜਾਵੇ ¢ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਠਿੰਡਾ ਵਲੋਂ ਹਲਕਾ ਵਿਧਾਇਕ ਮਾ.ਜਗਸੀਰ ਸਿੰਘ ਦੇ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ ¢ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿਚ ਕੰਮ ਲੈਣ ਵਾਸਤੇ ਆਂਗਣਵਾੜੀ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਕਰਾਉਣੇ ਜਿਵੇਂ ਜਨਗਣਨਾ ਆਰਥਿਕ ਸਰਵੇ ਡਰੱਗ ਸਰਵੇ ਆਦਿ ਬੰਦ ਕੀਤੇ ਜਾਣ |
ਪਿਛਲੀ ਖ਼ਬਰ ਸਿਵਲ ਹਸਪਤਾਲ ਦੇ ਮਰੀਜ਼ਾਂ ਲਈ ਲੰਗਰ ਸੇਵਾ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ <br/> ਅਗਲੀ ਖ਼ਬਰ 20 ਨੂੰ ਭਾਰਤ ਬੰਦ ਦੇ ਸੱਦੇ ਨੂੰ ਰਾਮਾਂ ਕੈਮਿਸਟ ਐਸੋਸੀਏਸ਼ਨ ਵਲੋਂ ਸਮਰਥਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।