26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਿਵਲ ਹਸਪਤਾਲ ਦੇ ਮਰੀਜ਼ਾਂ ਲਈ ਲੰਗਰ ਸੇਵਾ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ <br/>

ਅਜੀਤ ਡੈਸਕ 18-05-2026

ਬਠਿੰਡਾ, 17 ਮਈ (ਅਵਤਾਰ ਸਿੰਘ ਕੈਂਥ): ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਵਲੋਂ ਪਿਛਲੇ 23 ਸਾਲਾਂ ਤੋਂ ਸ਼੍ਰੀ ਗੁਰੂ ਅਮਰਦਾਸ ਸੇਵਾ ਸੰਸਥਾ ਦੇ ਮੈਂਬਰਾਂ ਅਤੇ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਦੀਆਂ ਸੰਗਤਾਂ ਵਲੋਂ ਰੋਜ਼ਾਨਾ ਸ਼ਾਮ ਨੂੰ ਲੰਗਰ ਤਿਆਰ ਕਰਕੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਮਰੀਜ਼ਾਂ ਅਤੇ ਵਾਰਿਸਾਂ ਲਈ ਪਹੁੰਚਾਇਆ ਜਾਂਦਾ ਹੈ, ਇਸ ਨੇਕ ਕਾਰਜ ਲਈ ਹਰ ਸਾਲ ਕਣਕ ਦੀ ਕਟਾਈ ਸੀਜ਼ਨ ਦੇ ਮੌਕੇ ਸੰਸਥਾ ਵਲੋਂ ਬਠਿੰਡਾ ਦੇ ਆਸ-ਪਾਸ ਦੇ ਪਿੰਡਾਂ ਵਿਚੋਂ ਕਣਕ ਇਕੱਠੀ ਕਰਕੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਪਹੁੰਚਾਈ ਜਾਂਦੀ ਹੈ | ਇਸ ਮੌਕੇ ਕਣਕ ਇਕੱਠੀ ਕਰਨ ਵਿਚ ਪਿੰਡ ਵਾਸੀਆਂ ਤੋਂ ਇਲਾਵਾ ਨੌਜਵਾਨ ਵੀਰਾਂ ਦੇ ਸਹਿਯੋਗ ਸਦਕਾ ਸ਼ਹੀਦ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸੂਬੇਦਾਰ ਜੁਗਰਾਜ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਸੰਗਤਾਂ ਨੇ ਇਸ ਕਾਰਜ ਵਿਚ ਤਨ-ਮਨ ਨਾਲ ਪੂਰਨ ਸਹਿਯੋਗ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ |

ਪਿਛਲੀ ਖ਼ਬਰ ਆਰ. ਟੀ. ਆਈ. 'ਚ ਵੱਡਾ ਖ਼ੁਲਾਸਾ: ਨਗਰ ਨਿਗਮ ਨੇ ਸਾਲ 2025-26 'ਚ ਸੜਕਾਂ 'ਤੇ ਖ਼ਰਚੇ ਕਰੀਬ 23 ਕਰੋੜ ਰੁਪਏ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਠਿੰਡਾ ਵਲੋਂ ਹਲਕਾ ਵਿਧਾਇਕ ਦੀ ਰਿਹਾਇਸ਼ ਅੱਗੇ ਧਰਨਾ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।