ਥਾਣੇ ਪਹੁੰਚ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਮੰਗ ਪੱਤਰ ਸੌਂਪਿਆ
ਰਾਮਾਂ ਮੰਡੀ, 17 ਮਈ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)- ਨਗਰ ਕੌਂਸਲ ਚੋਣਾਂ ਦੌਰਾਨ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜਨ ਅਤੇ ਮਹਿਲਾ ਉਮੀਦਵਾਰਾਂ ਨਾਲ ਕਥਿਤ ਦੁਰਵਿਵਹਾਰ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੈਂਕੜੇ ਵਰਕਰਾਂ ਨੇ ਹੱਥਾਂ ਵਿਚ ਪਾਰਟੀ ਦੇ ਝੰਡੇ ਫੜ ਕੇ ਹਲਕਾ ਤਲਵੰਡੀ ਸਾਬੋ ਦੇ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ ਅਤੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਰੋਸ ਮਾਰਚ ਕੱਢਿਆ | ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਥਾਣੇ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਨੂੰ ਇਕ ਮੰਗ ਪੱਤਰ ਸੌੌਂਪਿਆ, ਦੋਸ਼ੀਆਂ ਵਿਰੱੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ¢ ਉਨ੍ਹਾਂ ਦੋਸ਼ ਲਗਾਇਆ ਗਿਆ ਕਿ ਸਰਕਾਰ ਪੱਖੀ ਸਮਰਥਕਾਂ ਨੇ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜ ਦਿੱਤੇ ਅਤੇ ਮਹਿਲਾ ਉਮੀਦਵਾਰਾਂ ਨਾਲ ਬਦਸਲੂਕੀ ਕੀਤੀ¢ ਉਨ੍ਹਾਂ ਦੋਸ਼ੀਆਂ ਵਿਰੱੁਧ ਤੁਰੰਤ ਕੇਸ ਦਰਜ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ¢ ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿਚ ਅਜਿਹੀ ਗੁੰਡਾਗਰਦੀ ਪਹਿਲਾਂ ਕਦੇ ਨਹੀਂ ਦੇਖੀ ਗਈ ¢ ਉਨ੍ਹਾਂ ਦੋਸ਼ ਲਾਇਆ ਕਿ ਲੋਕਤੰਤਰ ਦਾ ਗਲਾ ਘੁੱਟਣ ਅਤੇ ਹਿੰਸਾ ਅਤੇ ਡਰ ਦਾ ਮਾਹÏਲ ਪੈਦਾ ਕਰਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ¢ ਉਨ੍ਹਾਂ ਕਿਹਾ ਕਿ ਮਹਿਲਾ ਉਮੀਦਵਾਰਾਂ ਵਿਰੁੱਧ ਹਮਲਾ ਅਤੇ ਅਸ਼ਲੀਲਤਾ ਬਹੁਤ ਨਿੰਦਣਯੋਗ ਹੈ ਅਤੇ ਜਨਤਾ ਨੇੜਲੇ ਭਵਿੱਖ ਵਿਚ ਸਰਕਾਰ ਨੂੰ ਜਵਾਬਦੇਹ ਠਹਿਰਾਏਗੀ¢ ਅਕਾਲੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਵਿਰੁੱਧ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਹਾਈਕੋਰਟ ਦਾ ਦਰਵਾਜ਼ਾ ਖਟਖਟਾਉਣਗੇ ¢ ਰੋਸ ਮਾਰਚ 'ਚ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਸਮਰਥਕ ਸ਼ਾਮਿਲ ਹੋਏ ¢
ਅਕਾਲੀ ਦਲ ਨੇ ਨਾਮਜ਼ਦਗੀ ਪੱਤਰ ਪਾੜਨ ਦੇ ਵਿਰੋਧ 'ਚ ਰੋਸ ਮਾਰਚ ਕੱਢਿਆ <br/>
ਅਜੀਤ ਡੈਸਕ
18-05-2026