ਬਠਿੰਡਾ, 17 ਮਈ (ਅਵਤਾਰ ਸਿੰਘ ਕੈਂਥ)- ਸਥਾਨਕ ਮਾਲ ਗੋਦਾਮ ਰੋਡ 'ਤੇ ਇਕ ਬੇਸਹਾਰਾ ਵਿਅਕਤੀ ਦੀ ਮੌਤ ਦੀ ਸੂਚਨਾ ਮਿਲਣ 'ਤੇ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਸੰਦੀਪ ਗਿੱਲ, ਗੁੱਲੀ ਠਾਕੁਰ, ਟੇਕ ਚੰਦ, ਰਾਜਿੰਦਰ ਕੁਮਾਰ ਮੌਕੇ 'ਤੇ ਪਹੁੰਚੇ, ਜਿੱਥੇ ਇਕ ਅਪਾਹਜ ਬੇਸਹਾਰਾ ਵਿਅਕਤੀ ਦੀ ਗਰਮੀ ਨਾ ਸਹਿਣ ਕਾਰਨ ਮੌਤ ਹੋ ਗਈ ਸੀ¢ ਸਹਾਰਾ ਟੀਮ ਨੇ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ¢ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ¢ ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਬੇਸਹਾਰਾ ਵਿਅਕਤੀ ਦੀ ਲਾਸ਼ ਨੂੰ ਪੋਸਟ-ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਪਹੁੰਚਾਇਆ ¢ ਇਸ ਤੋਂ ਇਲਾਵਾ ਸਥਾਨਕ ਬਠਿੰਡਾ ਰੇਲਵੇ ਸਟੇਸ਼ਨ 'ਤੇ, ਇਕ ਯਾਤਰੀ ਗਰਮੀ ਕਾਰਨ ਬੇਹੋਸ਼ ਹੋ ਗਿਆ ¢ ਇਸ ਬਾਰੇ ਜਾਣਕਾਰੀ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਦੇ ਗੌਤਮ ਗੋਇਲ ਨੇ ਬੇਹੋਸ਼ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ¢ ਇਹ ਵਿਅਕਤੀ ਹਿਸਾਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ¢