26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਏਸ਼ੀਆ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 'ਚ ਬਠਿੰਡਾ ਦੀ ਸੋਨਮ ਭੱਟ ਨੇ ਜਿੱਤਿਆ ਚਾਂਦੀ ਦਾ ਤਗਮਾ <br/>

ਅਜੀਤ ਡੈਸਕ 18-05-2026
ਬਠਿੰਡਾ, 17 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਚੀਨ ਵਿਚ ਚੱਲ ਰਹੀ ਏਸ਼ੀਆ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਬਠਿੰਡਾ ਦੀ ਪਾਵਰ ਲਿਫਟਰ ਸੋਨਮ ਭੱਟ ਨੇ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ | ਸੋਨਮ ਨੇ ਇਹ ਪ੍ਰਾਪਤੀ 84 ਕਿਲੋਗ੍ਰਾਮ ਭਾਰ ਵਰਗ ਵਿਚ ਹਾਸਿਲ ਕੀਤੀ ਹੈ | ਇਸ ਤੋਂ ਪਹਿਲਾ ਸੋਨਮ ਸਬ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ 'ਚ ਗੋਲਡ ਅਤੇ ਜੂਨੀਅਰ ਨੈਸ਼ਨਲ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 'ਚ ਕਾਂਸੀ ਦਾ ਤਗਮਾ ਜਿੱਤ ਚੁੱਕੀ ਹੈ ਅਤੇ ਇਹ ਪਹਿਲੀ ਦਫ਼ਾ ਹੈ ਕਿ ਸੋਨਮ ਪੁੱਤਰੀ ਅਨਿਲ ਭੱਟ (ਜ਼ਿਲ੍ਹਾ ਵਿੱਤ ਸਕੱਤਰ ਡੀ.ਟੀ.ਐਫ. ਪੰਜਾਬ ਜ਼ਿਲ੍ਹਾ ਬਠਿੰਡਾ) ਨੇ ਏਸ਼ੀਆ ਚੈਂਪੀਅਨਸ਼ਿਪ 'ਚ ਦੇਸ਼ ਦੀ ਨੁਮਾਇੰਦਗੀ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ | ਸੋਨਮ ਦੀ ਇਸ ਸ਼ਾਨਦਾਰ ਪ੍ਰਾਪਤੀ ਦਾ ਪਤਾ ਚੱਲਦਿਆਂ ਬਠਿੰਡਾ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ | ਸੋਨਮ ਦੇ ਕੋਚ ਪਰਮਿੰਦਰ ਸਿੰਘ (ਖੇਡ ਅਫ਼ਸਰ) ਅਤੇ ਜ਼ਿਲ੍ਹਾ ਕਮੇਟੀ ਡੀ.ਟੀ.ਐਫ. ਬਠਿੰਡਾ ਦੇ ਪ੍ਰਧਾਨ ਬਲਜਿੰਦਰ ਸਿੰਘ, ਸਕੱਤਰ ਜਸਵਿੰਦਰ ਸਿੰਘ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਦੀ ਅਗਵਾਈ ਵਿਚ ਮੀਤ ਪ੍ਰਧਾਨ ਵਿਕਾਸ ਗਰਗ, ਸਹਾਇਕ ਸਕੱਤਰ ਕੁਲਵਿੰਦਰ ਸਿੰਘ ਵਿਰਕ ਅਤੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਸਾਨੂੰ ਮਾਣ ਹੈ ਕਿ ਸੋਨਮ ਨੇ ਆਪਣੀ ਮਿਹਨਤ ਜ਼ਰੀਏ ਇਕੱਲੇ ਬਠਿੰਡਾ ਜਾਂ ਪੰਜਾਬ ਦਾ ਨਹੀਂ ਬਲਕਿ ਸਮੁੱਚੇ ਦੇਸ਼ ਦਾ ਨਾਮ ਚਮਕਾਇਆ ਹੈ ਅਤੇ ਉਸ ਨੇ ਆਪਣੇ ਪਰਿਵਾਰ ਦੀ ਪਿਰਤ ਨੂੰ ਜਾਰੀ ਰੱਖ ਕੇ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ ਕਿਉਂਕਿ ਉਸ ਦੇ ਪਿਤਾ ਅਨਿਲ ਭੱਟ ਵੀ ਆਪਣੇ ਸਮੇਂ ਦੇ ਅੰਤਰਰਾਸ਼ਟਰੀ ਮੁੱਕੇਬਾਜ਼ ਰਹੇ ਹਨ¢ ਬਲਾਕ ਪ੍ਰਧਾਨ ਭੋਲਾ ਰਾਮ ਤਲਵੰਡੀ, ਭੁਪਿੰਦਰ ਸਿੰਘ ਮਾਈਸਰਖਾਨਾ, ਰਾਜਵਿੰਦਰ ਸਿੰਘ ਜਲਾਲ ਅਤੇ ਬਲਕਰਨ ਸਿੰਘ ਕੋਟ ਸ਼ਮੀਰ ਨੇ ਪਰਿਵਾਰ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਹੈ ਕਿ ਸੋਨਮ ਖੇਡਾਂ ਦੇ ਖੇਤਰ ਵਿਚ ਹੋਰ ਮੈਡਲ ਜਿੱਤ ਕੇ ਬਠਿੰਡੇ ਦੇ ਨਾਲ ਨਾਲ ਭਾਰਤ ਦਾ ਨਾਂਅ ਰੌਸ਼ਨ ਕਰਦੀ ਰਹੇਗੀ¢

ਪਿਛਲੀ ਖ਼ਬਰ ਮੰਗਾਂ ਦੀ ਪ੍ਰਾਪਤੀ ਲਈ ਡਿੱਪੂ ਹੋਲਡਰ ਯੂਨੀਅਨ ਨੇ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਪੰਜਾਬ ਰਿਟਾਇਰਡ ਮਿੳਾੂਸੀਪਲ ਵਰਕਰਜ਼ ਯੂਨੀਅਨ ਵਲੋਂ 'ਆਪ' ਉਮੀਦਵਾਰਾਂ ਦੇ ਵਿਰੋਧ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।