26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਥਰਮਲਾਂ ਦੇ ਆਊਟਸੋਰਸਡ ਮੁਲਾਜ਼ਮਾਂ ਨਾਲ ਵਿਤਕਰਾ ਕਰਨ 'ਤੇ ਰੋਸ ਰੈਲੀ <br/>

ਅਜੀਤ ਡੈਸਕ 18-05-2026
ਲਹਿਰਾ ਮੁਹੱਬਤ, 17 ਮਈ (ਚਰਨਜੀਤ ਸਿੰਘ): ਜਥੇਬੰਦੀ ਕੰਟਰੈਕਟਰ ਵਰਕਰ ਯੂਨੀਅਨ ਏਟਕ (08) ਨੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਗੇਟ 'ਤੇ ਰੈਲੀ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਹ ਰੈਲੀ ਥਰਮਲ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਸਿੱਧੇ ਕੰਟਰੈਕਟ 'ਤੇ ਨਾ ਲਏ ਜਾਣ ਦੇ ਰੋਸ ਵਜੋਂ ਪਾਵਰਕਾਮ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਗਈ | ਆਗੂਆਂ ਨੇ ਦੱਸਿਆ ਕਿ ਪਾਵਰਕਾਮ ਨੇ ਸਿਰਫ਼ ਸੀਐਚਵੀ/ਸੀਐਚਡਬਲਯੂ/ਸੀਐਚਐਚ ਸ਼੍ਰੇਣੀ ਦੇ ਮੁਲਾਜ਼ਮਾਂ ਨੂੰ ਹੀ ਸਿੱਧੇ ਕੰਟਰੈਕਟ 'ਤੇ ਲੈਣ ਦਾ ਫ਼ੈਸਲਾ ਕੀਤਾ ਹੈ | ਜਦਕਿ ਥਰਮਲ ਪਲਾਂਟਾਂ ਦੇ ਆਊਟਸੋਰਸਡ ਵਰਕਰ ਵੀ ਇਸੇ ਵਿਭਾਗ ਦਾ ਹਿੱਸਾ ਹਨ, ਜਿੰਨ੍ਹਾਂ ਨੂੰ ਪੂਰੀ ਤਰ੍ਹਾਂ ਅੱਖੋਂ-ਪਰੋਖੇ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਸਾਡੇ ਨਾਲ ਇਹ ਵਿਤਕਰਾ ਖ਼ਤਮ ਕਰਕੇ ਕੰਟਰੈਕਟ 'ਤੇ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਪਲਾਂਟਾਂ ਦਾ ਕੰਮ ਠੱਪ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪਾਵਰਕਾਮ ਪ੍ਰਬੰਧਕਾਂ ਅਤੇ ਸਰਕਾਰ ਦੀ ਹੋਵੇਗੀ | ਇਸ ਮੌਕੇ ਵੱਡੀ ਗਿਣਤੀ 'ਚ ਆਊਟਸੋਰਸਡ ਮੁਲਾਜ਼ਮ ਤੇ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ |

ਪਿਛਲੀ ਖ਼ਬਰ ਬੁੱਢਾ ਦਲ ਮੁੱਖ ਅਸਥਾਨ ਗੁ: ਬੇਰ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਮੰਗਾਂ ਦੀ ਪ੍ਰਾਪਤੀ ਲਈ ਡਿੱਪੂ ਹੋਲਡਰ ਯੂਨੀਅਨ ਨੇ ਦਿੱਤਾ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।