26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬੁੱਢਾ ਦਲ ਮੁੱਖ ਅਸਥਾਨ ਗੁ: ਬੇਰ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ <br/>

ਅਜੀਤ ਡੈਸਕ 18-05-2026
ਤਲਵੰਡੀ ਸਾਬੋ, 17 ਮਈ (ਰਣਜੀਤ ਸਿੰਘ ਰਾਜੂ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਪਾ: ਦਸਵੀਂ ਯਾਦਗਾਰ ਬਾਬਾ ਦੀਪ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਅੱਜ ਮੱਸਿਆ ਦੇ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਅਤੇ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਹਾਜ਼ਰੀਆਂ ਭਰੀਆਂ | ਗੁ: ਬੇਰ ਸਾਹਿਬ ਵਿਚ ਸੇਵਾ ਕਰ ਰਹੇ ਬੁੱਢਾ ਦਲ ਦੇ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਬੁੱਢਾ ਦਲ ਦੇ ਮੁਖੀ ਸ਼ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਹੋਏ ਨਿਰਦੇਸ਼ਾਂ ਅਨੁਸਾਰ ਮੱਸਿਆ ਦਿਹਾੜੇ 'ਤੇ ਗੁਰਮਤਿ ਸਮਾਗਮ ਕਰਵਾਏ ਗਏ | ਬੁੱਢਾ ਦਲ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ, ਜਦੋਂਕਿ ਕਵੀਸ਼ਰੀ ਦਰਬਾਰ 'ਚ ਕਵੀਸ਼ਰੀ ਜਥਿਆਂ ਨੇ ਵੀਰ ਰਸ ਕਾਵਿ ਵਾਰਾਂ ਨਾਲ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂੰ ਕਰਵਾਇਆ | ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਵਲੋਂ ਬਖ਼ਸ਼ੀ ਮਰਯਾਦਾ ਅਨੁਸਾਰ ਪੰਜ ਪਿਆਰਿਆਂ ਵਲੋਂ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕੀਤਾ ਗਿਆ | ਜਿਸ ਵਿਚ 71 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਨਿਹੰਗ ਸਿੰਘਾਂ ਦੇ ਪੁਰਾਣੇ ਲਾਇਸੰਸ ਰੀਨਿਊ ਕੀਤੇ ਗਏ ਤੇ ਨਵੇਂ ਵੀ ਬਣਾਏ ਗਏ | ਅੰਮਿ੍ਤ ਛਕਣ ਵਾਲੇ ਪ੍ਰਾਣੀਆਂ ਨੂੰ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਵਧਾਈ ਦਿੰਦਿਆਂ ਹੋਰਨਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦੀ ਪਾਹੁਲ ਛਕ ਕੇ ਬਾਣੀ ਅਤੇ ਬਾਣੇ ਦੇ ਧਾਰਣੀ ਬਣਨ |

ਪਿਛਲੀ ਖ਼ਬਰ ਮੱਧ ਪੂਰਬ ਤਣਾਅ ਦੀ ਮਾਰ ਪੰਜਾਬ 'ਤੇ ਅਗਲੀ ਖ਼ਬਰ ਥਰਮਲਾਂ ਦੇ ਆਊਟਸੋਰਸਡ ਮੁਲਾਜ਼ਮਾਂ ਨਾਲ ਵਿਤਕਰਾ ਕਰਨ 'ਤੇ ਰੋਸ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।