27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

23 ਨੂੰ ਦਿੜ੍ਹਬਾ ਵਿਖੇ ਪਰਿਵਾਰਾਂ ਸਮੇਤ ਸੰਘਰਸ਼ 'ਚ ਸ਼ਾਮਿਲ ਹੋਣਗੇ ਜਲ ਸਪਲਾਈ ਕਾਮੇ-ਹਰਵਿੰਦਰ ਸਿੰਘ

ਅਜੀਤ ਡੈਸਕ 18-05-2026
ਬਠਿੰਡਾ, 17 ਮਈ (ਪ੍ਰੀਤਪਾਲ ਸਿੰਘ ਰੋਮਾਣਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਬਠਿੰਡਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 23 ਮਈ ਦਿੜ੍ਹਬਾ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਲਗਾਤਾਰ ਸੰਘਰਸ਼ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗਗਨਦੀਪ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਇਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ, ਕੰਪਨੀਆਂ ਰਾਹੀਂ ਰੱਖੇ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਰੈਗੂਲਰ ਕਰਨ ਤੋਂ ਭੱਜ ਰਹੀ ਹੈ, ਉੱਥੇ ਦੂਜੇ ਪਾਸੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਵਾਲੀਆਂ ਲੋਕ ਅਤੇ ਠੇਕਾ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਠੇਕਾ ਮੁਲਾਜ਼ਮ ਆਪਣੇ ਕੱਚੇ ਰੁਜ਼ਗਾਰ ਨੂੰ ਬਚਾਉਣ ਅਤੇ ਸੁਰੱਖਿਅਤ ਕਰਨ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਅਗਵਾਈ ਹੇਠ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੈਨਲ ਮੀਟਿੰਗ 19 ਮਈ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਤੈਅ ਕੀਤੀ ਗਈ ਹੈ | ਜੇਕਰ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਵਲੋਂ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੋਈ ਸਾਰਥਕ ਹੱਲ ਕਰਕੇ ਇਸ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 23 ਮਈ ਨੂੰ ਵਿਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੈਲੀ ਅਤੇ ਪਿੰਡਾਂ ਵਿਚ ਝੰਡਾ ਮਾਰਚ ਕੀਤਾ ਜਾਣਾ ਹੈ | ਇਸ ਰੈਲੀ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ ਨੰ: 31) ਜ਼ਿਲ੍ਹਾ ਬਠਿੰਡਾ ਦੇ ਵਰਕਰ ਪਰਿਵਾਰਾਂ, ਬੱਚਿਆਂ ਸਮੇਤ ਵੱਡੀ ਗਿਣਤੀ ਵਿਚ ਪਹੁੰਚਣਗੇ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਲਾਗੂ ਕੀਤਾ ਜਾਵੇ |
ਪਿਛਲੀ ਖ਼ਬਰ ਪੇਂਡੂ ਸੱਭਿਆਚਾਰ ਵਿਚੋਂ ਅਲੋਪ ਹੁੰਦੀ ਜਾ ਰਹੀ ਹੈ ਤੂੜੀ ਦੇ ਕੁੱਪ ਬੰਨ੍ਹਣ ਦੀ ਕਲਾ ਅਗਲੀ ਖ਼ਬਰ ਮੱਧ ਪੂਰਬ ਤਣਾਅ ਦੀ ਮਾਰ ਪੰਜਾਬ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।