ਬਠਿੰਡਾ, 17 ਮਈ (ਅੰਮਿ੍ਤਪਾਲ ਸਿੰਘ ਵਲਾਣ)- ਪੰਜਾਬ ਵਿਚ ਬੀਤੇ ਦਿਨਾਂ ਹੋਏ ਬੰਬ ਧਮਾਕਿਆਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਜਪਾ 'ਤੇ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ¢ ਇਸ ਮਾਮਲੇ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਮੁੱਖ ਮੰਤਰੀ ਦੇ ਬਿਆਨ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਾਰਵਾਈ ਦੀ ਮੰਗ ਉਠਾਈ ਜਾ ਰਹੀ ਹੈ¢ ਇਸੇ ਤਹਿਤ ਅੱਜ ਬਠਿੰਡਾ ਵਿਖੇ ਭਾਜਪਾ ਦੇ ਜ਼ਿਲਾ ਪ੍ਰਧਾਨ (ਦਿਹਾਤੀ) ਗੁਰਪ੍ਰੀਤ ਸਿੰਘ ਮਲੂਕਾ ਅਤੇ ਜ਼ਿਲਾ ਪ੍ਰਧਾਨ (ਸ਼ਹਿਰੀ) ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਐਸ.ਐਸ.ਪੀ ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਨੂੰ ਮੰਗ-ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਗਏ ਬਿਆਨ ਨੂੰ ਝੂਠਾ ਅਤੇ ਗੁੰਮਰਾਹਕੁੰਨ ਕਰਾਰ ਦਿੰਦਿਆਂ ਇਸ 'ਤੇ ਕਾਰਵਾਈ ਦੀ ਮੰਗ ਕੀਤੀ ਹੈ¢ ਭਾਜਪਾ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਨਾਲ ਦੇਸ਼ ਦੀ ਰਾਸ਼ਟਰੀ ਪਾਰਟੀ ਭਾਜਪਾ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ¢ ਉਨਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਲਈ ਮੁੱਖ ਮੰਤਰੀ, ਜੋ ਖ਼ੁਦ ਗ੍ਰਹਿ ਮੰਤਰੀ ਵੀ ਹਨ, ਜ਼ਿੰਮੇਵਾਰ ਹਨ¢ ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਭਰੋਸਾ ਦੇਣ ਦੀ ਬਜਾਏ ਮੁੱਖ ਮੰਤਰੀ ਨੇ ਆਪਣੀ ਨਾਕਾਮੀ ਛੁਪਾਉਣ ਲਈ ਭਾਜਪਾ 'ਤੇ ਇਲਜ਼ਾਮ ਲਗਾਏ ਹਨ¢ ਇਸ ਤੋਂ ਇਲਾਵਾ ਭਾਜਪਾ ਆਗੂਆਂ ਨੇ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਤੋਂ ਪੁਖ਼ਤਾ ਸੁਰੱਖਿਆ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ ¢ ਜ਼ਿਲਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਦੱਸਿਆ ਕਿ ਇਸ ਮੌਕੇ ਵਰਿੰਦਰ ਸ਼ਰਮਾ, ਆਸ਼ੂਤੋਸ਼ ਤਿਵਾੜੀ, ਡੈਨੀ ਅਗਰਵਾਲ ਸਮੇਤ ਹੋਰ ਭਾਜਪਾ ਆਗੂ ਵੀ ਮੌਜੂਦ ਸਨ¢