27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਿੱਥੋ ਦਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 18-05-2026
ਰਾਮਪੁਰਾ ਫੂਲ, 17 ਮਈ (ਹੇਮੰਤ ਕੁਮਾਰ ਸ਼ਰਮਾ)- ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਿੱਥੋ ਦਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ¢ ਸਕੂਲ ਦੇ ਵਿਦਿਆਰਥੀਆਂ ਨੇ ਮਿਹਨਤ ਅਤੇ ਲਗਨ ਨਾਲ ਉੱਤਮ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ¢ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ¢ ਇਸੇ ਤਰ੍ਹਾਂ ਪਲਬਿੰਦਰ ਕੌਰ ਨੇ 88 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਜਸਪ੍ਰੀਤ ਅਤੇ ਮਨਮੀਤ ਨੇ 82 ਫ਼ੀਸਦੀ ਅੰਕ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਸਕੂਲ ਚੇਅਰਮੈਨ ਪਰਮਜੀਤ ਕੌਰ ਅਤੇ ਪ੍ਰਧਾਨ ਦਰਸ਼ਨ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਪ੍ਰਤੀਕ ਹਨ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ¢ ਸਕੂਲ ਪਿ੍ੰਸੀਪਲ ਅਤੇ ਅਧਿਆਪਕ ਵਰਗ ਵਲੋਂ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ¢

ਪਿਛਲੀ ਖ਼ਬਰ ਮੱਕੀ ਉਤਪਾਦਕਾਂ ਵਲੋਂ ਸਹਿਯੋਗ ਰਾਸ਼ੀ ਦੀ ਦੂਜੀ ਕਿਸ਼ਤ ਲਈ ਮੰਗ-ਪੱਤਰ <br/> ਅਗਲੀ ਖ਼ਬਰ ਭਾਜਪਾ ਨੇ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ 5 ਵਾਰਡਾਂ ਲਈ ਨਾਮਜ਼ਦਗੀ ਪੇਪਰ ਦਾਖਲ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।