ਮਹਿਰਾਜ, 17 ਮਈ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰਬਰ 1 ਨਾਲ ਸੰਬੰਧਿਤ ਬਿੱਲ ਮੀਹੇ ਕੇ ਪਰਿਵਾਰ ਵਿਚੋਂ ਜਸ ਕਰਨ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਿਆ¢ ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਜਸ ਕਰਨ ਅਤੇ ਉਸ ਦੇ ਪਰਿਵਾਰ ਦਾ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨਾਲ ਜੁੜ ਰਹੇ ਹਨ¢ ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਮਹਿਰਾਜ ਵਿਚ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਹਰ ਵਾਰਡ ਵਿਚ ਲੋਕਾਂ ਦਾ ਰੁਝਾਨ ਕਾਂਗਰਸ ਵੱਲ ਵੱਧ ਰਿਹਾ ਹੈ¢ ਉਨ੍ਹਾਂ ਕਿਹਾ ਕਿ ਜਸ ਕਰਨ ਦੇ ਪਰਿਵਾਰ ਦੇ ਕਾਂਗਰਸ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ¢ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਅਤੇ ਇਲਾਕੇ ਦੀ ਭਲਾਈ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਨਾ ਪਾਈਆਂ ਜਾਣ¢ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕ ਵਿਕਾਸ ਅਤੇ ਲੋਕ ਸੇਵਾ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਕਰਨਗੇ¢ ਇਸ ਮÏਕੇ ਵਾਰਡ ਨੰਬਰ 1 ਦੇ ਉਮੀਦਵਾਰ ਛਿੰਦਰ ਕÏਰ, ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ, ਕਰਮਜੀਤ ਸਿੰਘ ਖ਼ਾਲਸਾ, ਗੁਰਮੀਤ ਸਿੰਘ ਢੀਂਡਸਾ, ਸਾਬਕਾ ਸਰਪੰਚ ਸੁਖਦੇਵ ਸਿੰਘ ਲਿੱਟ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ¢