ਮਹਿਰਾਜ, 17 ਮਈ (ਸੁਖਪਾਲ ਮਹਿਰਾਜ)- ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਨਗਰ ਪੰਚਾਇਤ ਮਹਿਰਾਜ ਦੀਆਂ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ¢ ਪਾਰਟੀ ਵਲੋਂ ਵਾਰਡ ਨੰਬਰ 12 ਤੋਂ ਹਰਮਿੰਦਰ ਕੌਰ ਪਤਨੀ ਗੁਰਤੇਜ ਸਿੰਘ, ਵਾਰਡ ਨੰਬਰ 9 ਤੋਂ ਗੁਰਮੀਤ ਕੌਰ ਪਤਨੀ ਗੁਰਮੇਲ ਸਿੰਘ ਅਤੇ ਵਾਰਡ ਨੰਬਰ 10 ਤੋਂ ਅੰਮਿ੍ਤਪਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ¢ ਨਗਰ ਪੰਚਾਇਤ ਮਹਿਰਾਜ ਚੋਣਾਂ ਨੂੰ ਲੈ ਕੇ ਬਸਪਾ ਵਲੋਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ¢ ਇਸ ਦੌਰਾਨ ਪਾਰਟੀ ਆਗੂਆਂ ਨੇ ਕਿਹਾ ਕਿ ਬਸਪਾ ਉਮੀਦਵਾਰ ਲੋਕਾਂ ਦੇ ਸਹਿਯੋਗ ਨਾਲ ਚੋਣ ਮੈਦਾਨ ਵਿਚ ਉਤਰੇ ਹਨ¢ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹਲਕਾ ਇੰਚਾਰਜ ਐਡਵੋਕੇਟ ਨਿਰਮਲ ਸਿੰਘ ਮਹਿਰਾਜ, ਹਲਕਾ ਪ੍ਰਧਾਨ ਰਾਜਿੰਦਰ ਸਿੰਘ ਭਗਤਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਚਰਨ ਸਿੰਘ ਦਿਆਲਪੁਰਾ ਭਾਈ ਕਾ ਦੀ ਅਗਵਾਈ ਹੇਠ ਦਾਖਲ ਕਰਵਾਏ ਗਏ ¢ ਇਸ ਮੌਕੇ ਹਲਕਾ ਰਾਮਪੁਰਾ ਫੂਲ ਦੇ ਕੈਸ਼ੀਅਰ ਕਰਨੈਲ ਸਿੰਘ, ਸਾਬਕਾ ਪੰਚ ਗੁਰਤੇਜ ਸਿੰਘ ਮਹਿਰਾਜ, ਰੇਸ਼ਮ ਸਿੰਘ ਮਹਿਰਾਜ ਅਤੇ ਲਾਭ ਸਿੰਘ ਕੋਠਾ ਗੁਰੂ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ ¢