27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕੋਟਸ਼ਮੀਰ ਤੇ ਕੋਟਫੱਤਾ 'ਚ ਸਫ਼ਾਈ ਸੇਵਕਾਂ ਵਲੋਂ ਹੱਕੀ ਮੰਗਾਂ ਲਈ ਲਗਾਇਆ ਧਰਨਾ ਜਾਰੀ <br/>

ਅਜੀਤ ਡੈਸਕ 18-05-2026
ਕੋਟਫੱਤਾ, 17 ਮਈ (ਰਣਜੀਤ ਸਿੰਘ ਬੁੱਟਰ)- ਨਗਰ ਕੌਂਸਲ ਕੋਟਫੱਤਾ ਅਤੇ ਨਗਰ ਪੰਚਾਇਤ ਕੋਟਸ਼ਮੀਰ ਵਿਖੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਲਗਾਤਾਰ ਜਾਰੀ ਹੈ¢ ਸਫ਼ਾਈ ਸੇਵਕ ਯੂਨੀਅਨ ਕੋਟਸ਼ਮੀਰ ਦੇ ਪ੍ਰਧਾਨ ਗੁਰਜੰਟ ਸਿੰਘ ਤੇ ਚੇਅਰਮੈਨ ਸ਼ਿੰਦਾ ਰਾਮ, ਕੋਟਫੱਤਾ ਦੇ ਆਗੂ ਕੁਲਦੀਪ ਸਿੰਘ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਆਪਣੇ ਕਰਮਚਾਰੀਆਂ ਸਮੇਤ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ¢ ਧਰਨਾਕਾਰੀਆਂ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਤੇ ਅਸਥਾਈ ਤÏਰ ਤੇ ਡਿਊਟੀਆਂ ਨਿਭਾ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਨੂੰ ਪੱਕਾ ਕਰਨ ਸੰਬੰਧੀ ਕੋਈ ਢੁਕਵਾਂ ਫ਼ੈਸਲਾ ਨਹੀਂ ਲਿਆ ਗਿਆ¢ ਸਫ਼ਾਈ ਸੇਵਕਾਂ ਨੇ ਦੱਸਿਆ ਕਿ ਉਹ ਸ਼ਹਿਰਾਂ ਅਤੇ ਪਿੰਡਾਂ ਦੀ ਸਫ਼ਾਈ ਵਿਵਸਥਾ ਨੂੰ ਸੁਚੱਜਾ ਬਣਾਈ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਸਹੂਲਤਾਂ ਨਹੀਂ ਮਿਲ ਰਹੀਆਂ¢ ਕਰਮਚਾਰੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਹੋਰ ਸਰਕਾਰੀ ਮੁਲਾਜ਼ਮਾਂ ਵਾਂਗ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ¢ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ¢

ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਮਹਿਰਾਜ ਦਾ ਦਸਵੀਂ ਅਤੇ ਬਾਰਵ੍ਹੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਨਗਰ ਕੌਂਸਲ ਕੋਟਫੱਤਾ ਤੇ ਨਗਰ ਪੰਚਾਇਤ ਕੋਟਸ਼ਮੀਰ ਵਿਖੇ 'ਆਪ' ਉਮੀਦਵਾਰਾਂ ਨੇ ਭਰੀ ਨਾਮਜ਼ਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।