ਤਲਵੰਡੀ ਸਾਬੋ, 17 ਮਈ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਹਾਲ ਹੀ 'ਚ ਲਿਆਂਦੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਅੇੈਕਟ 2026' ਵਿਚ ਸਿੱਖ ਰਹਿਤ ਮਰਿਯਾਦਾ ਅਤੇ ਸੰਸਥਾਵਾਂ ਦੇ ਕੰਮਕਾਜ ਵਿਚ ਸਰਕਾਰੀ ਦਖ਼ਲ-ਅੰਦਾਜ਼ੀ ਦੇ ਖ਼ਦਸ਼ਿਆਂ ਨੂੰ ਲੈ ਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿਚ ਗ੍ਰੰਥੀ ਸਿੰਘਾਂ/ਰਾਗੀ ਅਤੇ ਪ੍ਰਚਾਰਕਾਂ ਵਲੋਂ ਪੰਜਾਬ ਸਰਕਾਰ ਨੂੰ ਇਸ ਕਾਨੂੰਨ ਵਿਚ ਤੁਰੰਤ ਸੋਧ ਕਰਨ ਦੀ ਅਪੀਲ ਕਰਨ ਦੇ ਨਾਲ ਨਾਲ ਚਿਤਾਵਨੀ ਵੀ ਦਿੱਤੀ ਗਈ ਕਿ ਅਗਰ ਸੋਧ ਨਾ ਕੀਤੀ ਤਾਂ ਫਿਰ ਸੰਸਥਾਵਾਂ 'ਚ ਸਰਕਾਰੀ ਦਖ਼ਲ-ਅੰਦਾਜ਼ੀ ਬਰਦਾਸ਼ਤ ਨਹੀ ਕੀਤੀ ਜਾਵੇਗੀ | ਇਕੱਤਰ ਗ੍ਰੰਥੀ ਸਿੰਘਾਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਕਿਸੇ ਵੀ ਕਾਨੂੰਨ ਦਾ ਸਿੱਖ ਕੌਮ ਸਵਾਗਤ ਕਰਦੀ ਹੈ ਪ੍ਰੰਤੂ ਇਸ ਕਾਨੂੰਨ ਦੀ ਆੜ ਹੇਠ ਗੁਰਦੁਆਰਾ ਸਾਹਿਬਾਨ ਦੀ ਮਰਿਯਾਦਾ, ਗ੍ਰੰਥੀ ਸਿੰਘਾਂ, ਪ੍ਰਬੰਧਕੀ ਕਮੇਟੀਆਂ ਅਤੇ ਸੰਗਤਾਂ ਨੂੰ ਕਾਨੂੰਨੀ ਸ਼ਿਕੰਜੇ 'ਚ ਕਸਣਾ ਸਿੱਖ ਪੰਥ ਦੀਆਂ ਅੰਦਰੂਨੀ ਪ੍ਰੰਪਰਾਵਾਂ ਤੇ ਸਿੱਧਾ ਹਮਲਾ ਹੈ | ਪ੍ਰੈੱਸ ਬਿਆਨ 'ਚ ਉਨ੍ਹਾਂ ਅੱਗੇ ਕਿਹਾ ਕਿ ਗ੍ਰੰਥੀ ਸਿੰਘ ਕੌਮ ਦਾ ਧੁਰਾ ਹਨ ਅਤੇ ਜੇਕਰ ਮਰਿਯਾਦਾ ਦੇ ਨਾਮ ਤੇ ਉਨ੍ਹਾਂ ਉੱਪਰ ਮੁਕੱਦਮੇ ਦਰਜ਼ ਹੋਣਗੇ ਤਾਂ ਉਹ ਨਿਰਭੈਅ ਹੋ ਕੇ ਸੇਵਾ ਨਹੀਂ ਕਰ ਸਕਣਗੇ ਇਸ ਲਈ ਸਰਕਾਰ ਨੂੰ ਅਜਿਹਾ ਕਾਨੂੰਨ ਨਹੀਂ ਬਣਾਉਣਾ ਚਾਹੀਦਾ ਜੋ ਸੇਵਾਦਾਰਾਂ ਚ ਦਹਿਸ਼ਤ ਪੈਦਾ ਕਰਦਾ ਹੋਵੇ | ਪ੍ਰੈੱਸ ਬਿਆਨ ਰਾਹੀਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਗ੍ਰੰਥੀ ਸਿੰਘਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਅੜੀ ਛੱਡ ਕੇ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਨਾਲ ਸਲਾਹ ਮਸ਼ਵਰਾ ਕਰਨ ਤੇ ਕਾਨੂੰਨ ਵਿਚੋਂ ਉਹ ਮੱਦਾਂ ਤੁਰੰਤ ਹਟਾਈਆਂ ਜਾਣ ਜੋ ਗ੍ਰੰਥੀ ਸਿੰਘਾਂ ਅਤੇ ਸਿੱਖ ਸੰਸਥਾਵਾਂ ਦੇ ਵਿਰੁੱਧ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਜਾਨ ਤੋਂ ਵੀ ਵਧਕੇ ਹੈ ਪਰ ਸਿੱਖ ਸੰਸਥਾਵਾਂ 'ਚ ਸਰਕਾਰੀ ਦਖ਼ਲ-ਅੰਦਾਜ਼ੀ ਵੀ ਬਰਦਾਸ਼ਤ ਤੋਂ ਬਾਹਰ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ, ਕੌਮ ਦੀਆਂ ਭਾਵਨਾਵਾਂ ਸਮਝਦਿਆਂ ਕਾਨੂੰਨ 'ਚ ਸੋਧ ਕਰੇ | ਉਕਤ ਇਕੱਤਰਤਾ 'ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ,ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਮੁੱਖ ਕਥਾਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੁਰੀ, ਕਥਾਵਾਚਕ ਗਿਆਨੀ ਆਲਮ ਸਿੰਘ ਤੋਂ ਇਲਾਵਾ ਭਾਈ ਬੂਟਾ ਸਿੰਘ, ਕੌਰ ਸਿੰਘ, ਜਗਦੇਵ ਸਿੰਘ, ਹਰਦੀਪ ਸਿੰਘ, ਜਗਸੀਰ ਸਿੰਘ, ਅੰਮਿ੍ਤਪਾਲ ਸਿੰਘ, ਬਿੰਦਰ ਸਿੰਘ, ਮਨਮੋਹਿਤ ਸਿੰਘ ਆਦਿ ਗ੍ਰੰਥੀ ਸਿੰਘ ਤੇ ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਰਾਮਜਿੰਦਰ ਸਿੰਘ, ਭਾਈ ਅੰਮਿ੍ਤਪਾਲ ਸਿੰਘ