28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੁਸਾਇਟੀ ਦੇ ਉੱਦਮ ਸਦਕਾ ਗੁਰਮਤਿ ਸਿਖਲਾਈ ਕੈਂਪ ਦੀ ਸੰਪੂਰਨਤਾ <br/>

ਅਜੀਤ ਡੈਸਕ 18-05-2026
ਬਠਿੰਡਾ, 17 ਮਈ (ਅਵਤਾਰ ਸਿੰਘ ਕੈਂਥ): ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ (ਰਜਿ:546) ਵਲੋਂ ਸ਼ਹਿਰ ਦੇ ਸਕੂਲਾਂ 'ਚ ਗੁਰਮਤਿ ਸਿਖਲਾਈ ਕੈਂਪ ਦੀ ਸੰਪੂਰਨਤਾ ਹੋਈ | ਬੱਚਿਆਂ ਦੇ ਦੋ ਗਰੁੱਪ ਬਣਾ ਕੇ ਗੁਰਮਤਿ ਗਿਆਨ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨਾਂ ਬਾਰੇ ਭਾਈ ਅੰਮਿ੍ਤ ਪਾਲ ਸਿੰਘ ਪਾਤੜਾਂ, ਅਵਤਾਰ ਸਿੰਘ, ਲਖਵਿੰਦਰ ਸਿੰਘ, ਮਹਾਵੀਰ ਸਿੰਘ, ਗੁਰਮੀਤ ਸਿੰਘ, ਗੁਰਜਿੰਦਰ ਸਿੰਘ, ਹਰਜਿੰਦਰ ਸਿੰਘ ਸੇਠੀ, ਭਾਈ ਚਰਨਜੀਤ ਸਿੰਘ ਜੋਗਾਨੰਦ ਅਤੇ ਮਲਕੀਤ ਸਿੰਘ ਮਿਸ਼ਨਰੀ ਵਾਲਿਆਂ ਵਲੋਂ ਭਰਪੂਰ ਜਾਣਕਾਰੀ ਦਿੱਤੀ ਗਈ | ਇਨ੍ਹਾਂ ਸਕੂਲਾਂ ਵਿਚ ਲਿਟਲ ਫਲਾਵਰ ਸਕੂਲ ਗੁਰੂ ਗੋਬਿੰਦ ਸਿੰਘ ਨਗਰ, ਸਮਰਹਿਲ ਕਾਨਵੈਂਟ ਸਕੂਲ, ਗੁਰੂ ਨਾਨਕ ਪਬਲਿਕ ਸਕੂਲ ਸੰਗਤ ਸਿਵਲ ਸਟੇਸ਼ਨ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ, ਸੁਖਮਨੀ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਹਰਬੰਸ ਨਗਰ, ਗੁਰੂ ਨਾਨਕ ਸਕੂਲ ਕਮਲਾ ਨਹਿਰੂ ਸਕੂਲ ਦੇ ਬੱਚਿਆਂ ਨੂੰ ਧਾਰਮਿਕ ਸਿਖਲਾਈ ਦੇਣ ਬਾਅਦ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਕੈਂਪ ਦੇ ਚੌਥੇ ਦਿਨ ਮੁੱਖ ਸੇਵਾਦਾਰ ਅਵਤਾਰ ਸਿੰਘ ਗੁਰਦਰਸ਼ਨ ਸਿੰਘ, ਸੋਹਣ ਸਿੰਘ, ਗੁਰਚਰਨ ਸਿੰਘ, ਬਲਦੇਵ ਸਿੰਘ ਸੁਸਾਇਟੀ ਮੈਂਬਰਾਂ ਵਲੋਂ ਧਰਮ ਪ੍ਰਚਾਰ ਕਮੇਟੀ ਅਤੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਸੁਸਾਇਟੀ ਦਾ ਸਨਮਾਨ ਚਿੰਨ੍ਹ ਅਤੇ ਬੱਚਿਆਂ ਨੂੰ ਧਾਰਮਿਕ ਪੁਸਤਕਾਂ, ਕੜੇ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਹਰੇ ਕ੍ਰਿਸ਼ਨਾ ਵੈੱਲਫੇਅਰ ਕਲੱਬ ਵਲੋਂ ਜਾਨਵਰਾਂ ਤੇ ਪੰਛੀਆਂ ਲਈ ਮਿੱਟੀ ਦੇ ਕਟੋਰੇ ਰੱਖੇ <br/> ਅਗਲੀ ਖ਼ਬਰ ਵਣ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਕਾਲਾ ਮਹਿਰਾਜ ਨੂੰ ਏ.ਸੀ., ਐਲ.ਈ.ਡੀ., ਆਰ.ਓ., ਇਨਵਰਟਰ ਸਮੇਤ ਹੋਰ ਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।