ਲਹਿਰਾ ਮੁਹੱਬਤ, 17 ਮਈ (ਸੁਖਪਾਲ ਸਿੰਘ ਸੁੱਖੀ)- ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ ਫੂਲ) ਦੇ ਵਿਦਿਆਰਥੀਆਂ ਨੇ ਜੇ.ਈ.ਈ ਮੇਨਜ਼ ਅਤੇ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਹੋਣਹਾਰ ਵਿਦਿਆਰਥੀ ਅਭਿਨਵ ਸਿੰਗਲਾ ਨੇ ਜੇ.ਈ.ਈ ਮੇਨਜ਼ ਵਿੱਚ 97.89 ਪਰਸੈਂਟਾਈਲ ਅਤੇ ਵਿਦਿਆਰਥਣ ਕਿ੍ਤਿਕਾ ਮਿੱਤਲ ਨੇ 87 ਪਰਸੈਂਟਾਈਲ ਪ੍ਰਾਪਤ ਕਰਕੇ ਸਫਲਤਾ ਹਾਸਲ ਕੀਤੀ | ਸੈਸ਼ਨ 2025-26 ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੀ ਉਚ-ਅਕਾਦਮਿਕ ਪਰੰਪਰਾ ਨੂੰ ਕਾਇਮ ਰੱਖਿਆ | ਇਸ ਦੇ ਨਾਲ ਹੀ ਬਾਰ੍ਹਵੀਂ ਜਮਾਤ ਵਿੱਚ ਸਕੂਲ ਨੇ 100 ਪ੍ਰਤੀਸ਼ਤ ਨਤੀਜਾ ਦਰਜ ਕਰਵਾ ਕੇ ਇੱਕ ਹੋਰ ਉਪਲਬਧੀ ਆਪਣੇ ਨਾਮ ਕੀਤੀ | ਵਿਦਿਆਰਥੀਆਂ ਦੀ ਇਸ ਸਫਲਤਾ ਨਾਲ ਸਕੂਲ ਵਿੱਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਕਈ ਮਾਪੇ ਅਧਿਆਪਕਾਂ ਨਾਲ ਮਿਲ ਕੇ ਇਸ ਉਪਲਬਧੀ ਦਾ ਜਸ਼ਨ ਮਨਾਉਣ ਲਈ ਸਕੂਲ ਪਹੁੰਚੇ | ਕਾਮਰਸ ਸਟ੍ਰੀਮ ਵਿੱਚ ਖੁਸ਼ਪ੍ਰੀਤ ਕੌਰ ਨੇ 91.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਭਵਿਆ ਨੇ 87.8 ਅਤੇ ਨਵਦੀਪ ਸਿੰਘ ਨੇ 86.4 ਫੀਸਦ ਅੰਕ ਪ੍ਰਾਪਤ ਕੀਤੇ | ਸਾਇੰਸ ਸਟ੍ਰੀਮ ਵਿੱਚ ਅਭਿਨਵ ਸਿੰਗਲਾ ਨੇ 89.8 ਫੀਸਦ ਅੰਕ ਪ੍ਰਾਪਤ ਕੀਤੇ | ਜਦਕਿ ਹਰਲੀਨ ਕੌਰ ਅਤੇ ਰੀਤਿੰਦਰਪ੍ਰੀਤ ਕੌਰ ਨੇ 85 ਫੀਸਦ ਅੰਕ ਹਾਸਲ ਕੀਤੇ | ਹਿਊਮੈਨਿਟੀਜ਼ ਸਟ੍ਰੀਮ ਵਿੱਚ ਰਸ਼ਮੀਨ ਕੌਰ ਨੇ 89 ਅਤੇ ਪਰਮਜੋਤ ਸਿੰਘ ਨੇ 86.2 ਫੀਸਦ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਇਸ ਤੋਂ ਇਲਾਵਾ ਚਾਹਤਪ੍ਰੀਤ ਕੌਰ ਨੇ 84.4, ਕਿ੍ਤਿਕਾ ਮਿੱਤਲ ਨੇ 84, ਅਮਨਪ੍ਰੀਤ ਕੌਰ ਨੇ 82.6, ਹਰਸਿਮਰਨ ਕੌਰ ਨੇ 81.4, ਖੁਸ਼ਪ੍ਰੀਤ ਕੌਰ ਨੇ 81 ਅਤੇ ਗਗਨਦੀਪ ਕੌਰ ਨੇ 80.4 ਫੀਸਦ ਅੰਕ ਪ੍ਰਾਪਤ ਕੀਤੇ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਕਾਵਿਆ ਅਸੀਜਾ ਦੇ ਅਗਵਾਈ ਸਦਕਾ ਅਧਿਆਪਕਾਂ ਦੀ ਸਮਰਪਿਤ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਾਤਾਰ ਕੋਸ਼ਿਸ਼ ਨੂੰ ਇਸ ਸਫਲਤਾ ਦਾ ਮੁੱਖ ਆਧਾਰ ਦੱਸਦਿਆਂ ਸਕੂਲ ਦੇ ਉਪ-ਚੇਅਰਮੈਨ ਅਮਿਤ ਸਰਾਫ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |