28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਿਧਾਇਕ ਅਮਿਤ ਰਤਨ ਕੋਟਫੱਤਾ ਵਲੋਂ 'ਆਪ' ਮੁਖੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਅਜੀਤ ਡੈਸਕ 18-05-2026
ਬਠਿੰਡਾ, 17 ਮਈ (ਸਿਵੀਆਂ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ 'ਆਪ' ਵਿਧਾਇਕ ਇੰਜ. ਅਮਿਤ ਰਤਨ ਕੋਟਫੱਤਾ ਵਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਵਿਸ਼ੇਸ਼ ਤੌਰ 'ਤੇ ਮੀਟਿੰਗ ਕੀਤੀ | ਵਿਧਾਇਕ ਕੋਟਫੱਤਾ ਦੀ ਪਾਰਟੀ ਮੁਖੀ ਨਾਲ ਲੰਬੇ ਸਮੇਂ ਬਾਅਦ ਹੋਈ ਇਸ ਮੁਲਾਕਾਤ ਨੂੰ ਸਿਆਸੀ ਪੱਖ ਤੋਂ ਬੜੀ ਹੀ ਅਹਿਮ ਮੰਨਿਆ ਜਾ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਅੰਦਰ ਇਸ ਮੀਟਿੰਗ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਦੀ ਸੰਭਾਵਨਾ ਹੈ | ਵਿਧਾਇਕ ਕੋਟਫੱਤਾ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਸੁਪਰੀਮੋ ਨਾਲ ਬਹੁਤ ਹੀ ਚੰਗੇ ਮਾਹੌਲ ਵਿਚ ਕਾਫੀ ਲੰਬਾ ਸਮਾਂ ਮੀਟਿੰਗ ਹੋਈ ਹੈ ਤੇ ਹਰ ਪਹਿਲੂ 'ਤੇ ਖੱੁਲ੍ਹੀ ਗੱਲਬਾਤ ਅਤੇ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੰਜਾਬ ਸਰਕਾਰ ਦੀਆਂ ਸੂਬੇ ਅੰਦਰ ਚੱਲ ਰਹੀਆਂ ਲੋਕ ਭਲਾਈ ਯੋਜਨਾਵਾਂ ਅਤੇ ਆਉਣ ਵਾਲੇ ਸਮੇਂ ਦੇ ਵਿਕਾਸ ਕਾਰਜਾਂ ਬਾਰੇ ਵਿਸਥਾਰਿਤ ਗੱਲਬਾਤ ਕੀਤੀ ਗਈ | ਇਸ ਦੌਰਾਨ ਪਾਰਟੀ ਵਲੋਂ ਔਰਤਾਂ ਦੀ ਭਲਾਈ ਲਈ ਛੇਤੀ ਸ਼ੁਰੂ ਕੀਤੀ ਜਾਣ ਵਾਲੀ ਇਕ ਵਿਸ਼ੇਸ਼ ਯੋਜਨਾ ਬਾਰੇ ਵੀ ਚਰਚਾ ਕੀਤੀ ਗਈ, ਜਿਸ ਨਾਲ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ | ਵਿਧਾਇਕ ਨੇ ਕਿਹਾ ਕਿ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ | ਲੋਕਾਂ ਦੀ ਭਲਾਈ, ਪਾਰਦਰਸ਼ਤਾ ਅਤੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ |
ਪਿਛਲੀ ਖ਼ਬਰ ਕੇਂਦਰ ਸਰਕਾਰ ਲੋਕਾਂ ਦੀਆਂ ਜੇਬਾਂ ਖਾਲੀ ਕਰਨ ਵਿਚ ਲੱਗੀ- ਕੌਂਸਲਰ ਗੁਰਪ੍ਰੀਤ ਸਿੰਘ ਨੰਬਰਦਾਰ <br/> ਅਗਲੀ ਖ਼ਬਰ ਗੁਰੂ ਹਰਗੋਬਿੰਦ ਸਕੂਲ ਲਹਿਰੀ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।