ਤਲਵੰਡੀ ਸਾਬੋ, 17 ਮਈ (ਰਾਹੀ)- ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਨਗਰ ਕੌਂਸਲ ਤਲਵੰਡੀ ਸਾਬੋ ਦੇ ਆਜ਼ਾਦ ਕੌਂਸਲਰ ਗੁਰਪ੍ਰੀਤ ਸਿੰਘ ਨੰਬਰਦਾਰ ਨੇ ਕੇਂਦਰ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਕਤ ਵਾਧੇ ਦਾ ਵਿਰੋਧ ਕੀਤਾ ਹੈ¢ ਕੌਂਸਲਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਹਿੰਗਾਈ ਪਹਿਲਾਂ ਹੀ ਆਮ ਲੋਕਾਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਹੁਣ ਇੰਧਨ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੋਣ ਨਾਲ ਆਵਾਜਾਈ ਤੋਂ ਲੈ ਕੇ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਰਿਹਾ ਹੈ, ਜਿਸ ਦਾ ਸਿੱਧਾ ਅਸਰ ਗਰੀਬ ਅਤੇ ਮੱਧਵਰਗ ਪਰਿਵਾਰਾਂ ਉੱਤੇ ਪੈ ਰਿਹਾ ਹੈ¢ ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਸਨ, ਉਸ ਸਮੇਂ ਵੀ ਲੋਕਾਂ ਨੂੰ ਕੋਈ ਵੱਡੀ ਰਾਹਤ ਨਹੀਂ ਦਿੱਤੀ ਗਈ¢ ਹੁਣ ਹਰ ਵਾਰ ਨਵਾਂ ਬਹਾਨਾ ਬਣਾ ਕੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ¢ ਕੌਂਸਲਰ ਨੇ ਕਿਹਾ ਕਿ ਸਰਕਾਰਾਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਸਮਝਦਿਆਂ ਟੈਕਸਾਂ ਵਿਚ ਕਟÏਤੀ ਕਰਨੀ ਚਾਹੀਦੀ ਹੈ ਤਾਂ ਜੋ ਆਮ ਜਨਤਾ ਨੂੰ ਕੁਝ ਰਾਹਤ ਮਿਲ ਸਕੇ¢ ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾ ਕੇ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ¢ ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਮਹਿੰਗਾਈ ਨੂੰ ਕਾਬੂ ਕਰਨ ਲਈ ਜਲਦ ਕਦਮ ਨਾ ਚੁੱਕੇ ਤਾਂ ਆਉਣ ਵਾਲੇ ਸਮੇਂ ਵਿਚ ਲੋਕਾਂ ਦਾ ਜੀਵਨ ਹੋਰ ਵੀ ਮੁਸ਼ਕਿਲ ਹੋ ਜਾਵੇਗਾ¢