28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

6 ਸੋਨ ਅਤੇ 1 ਚਾਂਦੀ ਦੇ ਤਗਮਿਆਂ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ ਬਣੀ ਗਤਕਾ ਚੈਂਪੀਅਨ

ਅਜੀਤ ਡੈਸਕ 18-05-2026
ਤਲਵੰਡੀ ਸਾਬੋ, 17 ਮਈ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਕੋਟਾ ਯੂਨੀਵਰਸਿਟੀ, ਕੋਟਾ ਵਿਖੇ ਸਮਾਪਤ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ ਲੜਕਿਆਂ ਵਿਚ 6 ਸੋਨ ਤੇ 1 ਚਾਂਦੀ ਦਾ ਤਗਮਾ ਜਿੱਤ ਕੇ ਓਵਰ ਆਲ ਚੈਂਪੀਂਅਨ ਹੋਣ ਦਾ ਮਾਣ ਹਾਸਿਲ ਕੀਤਾ ਜਦਕਿ ਲੜਕੀਆਂ ਵਿਚੋਂ ਜੀ.ਕੇ.ਯੂ. 4 ਸੋਨ ਅਤੇ 1 ਚਾਂਦੀ ਦੇ ਤਗਮੇ ਨਾਲ ਰਨਰ ਅੱਪ ਚੈਂਪੀਅਨ ਬਣੀ | ਜੀ.ਕੇ.ਯੂ. ਵਲੋਂ ਵਿਸ਼ੇਸ਼ ਸਮਾਰੋਹ ਵਿਚ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ, ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਡਾਇਰੈਕਟਰ ਕੈਂਪਸ, ਡਾ. ਹਰਜਸਪਾਲ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੱਤਕਾ ਸਾਡੇ ਪੰਜਾਬ ਦੀ ਅਮੀਰ ਵਿਰਾਸਤ ਹੈ, ਖਿਡਾਰੀਆਂ ਨੇ ਇਹ ਚੈਂਪੀਅਨਸ਼ਿਪ ਜਿੱਤ ਕੇ ਇਲਾਕੇ ਅਤੇ 'ਵਰਸਿਟੀ ਦਾ ਨਾਂਅ ਰੋਸ਼ਨ ਕੀਤਾ ਹੈ | ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ 'ਤੇ ਡਾਇਰੈਕਟਰ ਸਪੋਰਟਸ ਡਾ: ਬਲਵਿੰਦਰ ਕੁਮਾਰ ਸ਼ਰਮਾ, ਕੋਚ ਗੁਰਪ੍ਰੀਤ ਸਿੰਘ ਤੇ ਹਰਜਿੰਦਰ ਸਿੰਘ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਦੇ ਖੇਡ ਪੱਧਰ ਨੂੰ ਉੱਚਾ ਚੁੱਕਣ ਲਈ ਸਹਿਯੋਗ ਦੀ ਗੱਲ ਆਖੀ | ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਪਰੋ. ਵਾਈਸ ਚਾਂਸਲਰ ਡਾ. ਧੀਮਾਨ ਤੇ ਡਾਇਰੈਕਟਰ ਕੈਂਪਸ ਡਾ. ਸਿੱਧੂ ਨੇ ਕਿਹਾ ਕਿ 'ਵਰਸਿਟੀ ਪ੍ਰਬੰਧਕਾਂ ਵਲੋਂ ਅੰਤਰ-ਰਾਸ਼ਟਰੀ ਤੇ ਰਾਸ਼ਟਰੀ ਪੱਧਰ 'ਤੇ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਅਤੇ ਉੱਚੇ ਦਰਜੇ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਗੱਤਕੇ ਦੀ ਖੇਡ ਨੂੰ ਹਰਮਨ ਪਿਆਰਾ ਬਣਾਉਣ ਅਤੇ ਇਸ ਦੇ ਪਸਾਰ ਲਈ 'ਵਰਸਿਟੀ ਭਵਿੱਖ ਵਿਚ ਨਵੇਂ ਪ੍ਰੋਗਰਾਮ ਵੀ ਸ਼ੁਰੂ ਕਰਨ ਜਾ ਰਹੀ ਹੈ | ਨਤੀਜਿਆਂ ਬਾਰੇ ਡਾਇਰੈਕਟਰ ਸਪੋਰਟਸ ਡਾ. ਸ਼ਰਮਾ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿਚ 36 ਯੂਨੀਵਰਸਿਟੀਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ | ਜਿਸ ਵਿੱਚ ਜੀ.ਕੇ.ਯੂ. 7 ਤਗਮੇ ਜਿੱਤ ਕੇ 48 ਅੰਕਾਂ ਨਾਲ ਪਹਿਲੇ ਸਥਾਨ 'ਤੇ ਰਹੀ | ਲੜਕੀਆਂ ਦੀ ਚੈਂਪੀਅਨਸ਼ਿਪ ਵਿਚ ਜੀ.ਕੇ.ਯੂ. ਦੀਆਂ ਖਿਡਾਰਨਾਂ ਆਰਤੀ, ਅਰਸ਼ਦੀਪ, ਹਰਲੀਨ ਅਤੇ ਪ੍ਰਭਜੋਤ ਦੀ ਟੀਮ ਨੇ ਫੁੱਲ ਸਟਰਾਇਕ ਸਿੰਗਲ ਸੋਟੀ ਸ਼੍ਰੇਣੀ ਵਿਚ ਸੋਨ ਤਗਮਾ ਜਿੱਤਿਆ |
ਪਿਛਲੀ ਖ਼ਬਰ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਕੌਮੀ ਪ੍ਰਧਾਨ ਦਾ ਭਰਵਾਂ ਸਵਾਗਤ <br/> ਅਗਲੀ ਖ਼ਬਰ ਸਿਲਵਰ ਵਾਟਿਕਾ ਸਕੂਲ ਵਿਖੇ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।