28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਕੌਮੀ ਪ੍ਰਧਾਨ ਦਾ ਭਰਵਾਂ ਸਵਾਗਤ <br/>

ਅਜੀਤ ਡੈਸਕ 18-05-2026
ਭਗਤਾ ਭਾਈਕਾ, 17 ਮਈ (ਸੁਖਪਾਲ ਸਿੰਘ ਸੋਨੀ)- ਭਾਰਤੀ ਜਨਤਾ ਪਾਰਟੀ (ਅਨੁਸੂਚਿਤ ਜਾਤੀ ਮੋਰਚਾ) ਦੇ ਕੌਮੀ ਪ੍ਰਧਾਨ ਲਾਲ ਸਿੰਘ ਆਰਯਾ ਦੇ ਪੰਜਾਬ ਪਹੁੰਚਣ 'ਤੇ ਭਾਜਪਾ ਐੱਸ.ਸੀ ਮੋਰਚਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਸਵਰਨ ਸਿੰਘ ਬੁਰਜ ਲੱਧਾ ਵਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ | 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਸਵਰਨ ਸਿੰਘ ਬੁਰਜ ਲੱਧਾ ਨੇ ਦੱਸਿਆ ਕਿ ਲਾਲ ਸਿੰਘ ਆਰਯਾ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਸਮਾਜ ਦੇ ਹਰ ਵਰਗ ਤੱਕ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਨੂੰ ਪਹੁੰਚਾਉਣ ਅਤੇ ਪੰਜਾਬ ਅੰਦਰ ਪਾਰਟੀ ਦੇ ਆਧਾਰ ਨੂੰ ਹੋਰ ਵਧਾਉਣ ਸੰਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਹੋਇਆ | ਮੀਟਿੰਗ ਦੌਰਾਨ ਖ਼ਾਸ ਤੌਰ 'ਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨਾਲ ਵਧੇਰੇ ਰਾਬਤਾ ਸਥਾਪਿਤ ਕਰਨ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ 'ਤੇ ਜ਼ੋਰ ਦਿੱਤਾ ਗਿਆ | ਉਨ•ਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਵਿਕਾਸ ਦੇ ਰਾਹ 'ਤੇ ਅੱਗੇ ਵਧ ਰਿਹਾ ਹੈ ਅਤੇ ਭਾਜਪਾ ਸਰਕਾਰ ਦੀਆਂ ਨੀਤੀਆਂ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਮਿਲ ਰਿਹਾ ਹੈ | ਸਵਰਨ ਸਿੰਘ ਨੇ ਲਾਲ ਸਿੰਘ ਆਰਯਾ ਦੇ ਲੰਮੇ ਸੰਗਠਨਾਤਮਕ ਤਜਰਬੇ ਅਤੇ ਸਮਾਜ ਦੇ ਪਛੜੇ ਵਰਗਾਂ ਲਈ ਕੀਤੀ ਜਾ ਰਹੀ ਨਿਰੰਤਰ ਸੇਵਾ ਨੂੰ ਪ੍ਰੇਰਣਾਦਾਇਕ ਕਰਾਰ ਦਿੱਤਾ | ਉਨ•ਾਂ ਕਿਹਾ ਕਿ ਆਰਯਾ ਦੀ ਰਹਿਨੁਮਾਈ ਹੇਠ ਪਾਰਟੀ ਹੋਰ ਮਜ਼ਬੂਤੀ ਹੋਵੇਗੀ | ਇਸ ਮੌਕੇ ਮੌਜੂਦ ਸਾਰੇ ਆਗੂਆਂ ਅਤੇ ਕਾਰਕੁਨਾਂ ਨੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕਰਨ ਦਾ ਸੰਕਲਪ ਵੀ ਲਿਆ |

ਪਿਛਲੀ ਖ਼ਬਰ ਬਾਰ੍ਹਵੀਂ ਦੇ ਨਤੀਜਿਆਂ ਵਿਚੋਂ ਬਠਿੰਡਾ ਜ਼ਿਲ੍ਹੇ 'ਚੋਂ ਅੱਵਲ ਰਹਿਣ ਵਾਲੀ ਖ਼ਾਲਸਾ ਸਕੂਲ ਦੀ ਵਿਦਿਆਰਥਣ ਸਵਪਨਦੀਪ ਕੌਰ ਸਨ... ਅਗਲੀ ਖ਼ਬਰ 6 ਸੋਨ ਅਤੇ 1 ਚਾਂਦੀ ਦੇ ਤਗਮਿਆਂ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ ਬਣੀ ਗਤਕਾ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।