28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬਾਰ੍ਹਵੀਂ ਦੇ ਨਤੀਜਿਆਂ ਵਿਚੋਂ ਬਠਿੰਡਾ ਜ਼ਿਲ੍ਹੇ 'ਚੋਂ ਅੱਵਲ ਰਹਿਣ ਵਾਲੀ ਖ਼ਾਲਸਾ ਸਕੂਲ ਦੀ ਵਿਦਿਆਰਥਣ ਸਵਪਨਦੀਪ ਕੌਰ ਸਨਮਾਨਿਤ

ਅਜੀਤ ਡੈਸਕ 18-05-2026
ਤਲਵੰਡੀ ਸਾਬੋ, 17 ਮਈ (ਰਵਜੋਤ ਸਿੰਘ ਰਾਹੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਬਠਿੰਡਾ 'ਚੋਂ ਪਹਿਲੇ ਅਤੇ ਸੂਬੇ 'ਚੋਂ 14ਵਾਂ ਸਥਾਨ ਹਾਸਲ ਕਰਨ ਵਾਲੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੀ ਵਿਦਿਆਰਥਣ ਸਵਪਨਦੀਪ ਕੌਰ ਨੂੰ ਅੱਜ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਸਕੂਲ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥਣ ਸਵਪਨਦੀਪ ਕੌਰ ਪੁੱਤਰੀ ਬਾਰਾ ਸਿੰਘ, ਮਾਤਾ ਕਿਰਨਦੀਪ ਕੌਰ ਦਾ ਸਕੂਲ ਪਹੁੰਚਣ 'ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ¢ ਇਸ ਉਪਰੰਤ ਪ੍ਰਬੰਧਕ ਕਮੇਟੀ ਮੈਨੇਜਰ ਰਣਜੀਤ ਸਿਘ ਮਲਕਾਣਾ, ਪਿ੍ੰਸੀਪਲ ਬਿਕਰਮਜੀਤ ਸਿੰਘ ਸਿੱਧੂ ਤੇ ਪਿੰ੍ਰਸੀਪਲ ਗੁਰਮੀਤ ਕੌਰ, ਕਮੇਟੀ ਪ੍ਰਧਾਨ ਛੋਟਾ ਸਿੰਘ, ਸਕੱਤਰ ਜਸਵਿੰਦਰ ਸਿੰਘ ਸਿੱਧੂ, ਰੂਪ ਸਿੰਘ ਸਿੱਧੂ, ਕਰਨੈਲ ਸਿੰਘ, ਜਸਵਿੰਦਰ ਕੌਰ ਅਤੇ ਕਲਾਸ ਇੰਚਾਰਜ ਮੈਡਮ ਜਸਵੀਰ ਕੌਰ ਵਲੋਂ ਵਿਦਿਆਰਥਣ ਨੂੰ ਇਸ ਕਾਮਯਾਬੀ ਲਈ ਸਕੂਲ ਵਿਚ ਸਨਮਾਨਿਤ ਕੀਤਾ ਗਿਆ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਸ਼ੁੱਭਕਾਮਨਾਵਾਂ ਭੇਟ ਕੀਤੀਆਂ¢ ਇਸ ਤੋਂ ਇਲਾਵਾ ਯਾਦਵਿੰਦਰ ਕੌਰ ਵਾਈਸ ਪਿੰ੍ਰਸੀਪਲ ਲੜਕੀਆਂ, ਸੰਦੀਪ ਕੌਰ, ਮਨਪ੍ਰੀਤ ਕੌਰ, ਪਰਮਜੀਤ ਕੌਰ, ਅਰੁਨਦੀਪ, ਗੁਰਜੀਤ ਕੌਰ, ਕਿਰਨਾਂ ਰਾਣੀ, ਗਗਨਦੀਪ ਸਿੰਘ, ਸਤਨਾਮ ਸਿੰਘ, ਗੁਰਸੰਦੀਪ ਸਿੰਘ, ਰਣਜੀਤ ਸਿੰਘ, ਹਰਪਾਲ ਸਿੰਘ ਨੇ ਵੀ ਇਸ ਉਪਲਬਧੀ ਲਈ ਵਿਦਿਆਰਥਣ ਸਵਪਨਦੀਪ ਕੌਰ ਅਤੇ ਉਸ ਦੇ ਸਮੂਹ ਪਰਿਵਾਰ ਨੂੰ ਵਧਾਈ ਦਿੱਤੀ¢ ਜ਼ਿਕਰਯੋਗ ਹੈ ਕਿ ਵਿਦਿਆਰਥਣ ਦੇ ਪਿਤਾ ਖੇਤੀਬਾੜੀ ਕਰਦੇ ਹਨ ਅਤੇ ਸਵਪਨਦੀਪ ਕੌਰ ਸਿੱਧੂ ਦਾ ਉਚੇਰੀ ਪੜ੍ਹਾਈ ਕਰਕੇ ਡਾਕਟਰ ਬਣ ਕੇ ਲੋੜਵੰਦਾਂ ਦੀ ਸੇਵਾ ਕਰਨਾ ਸੁਪਨਾ ਹੈ¢ ਵਿਦਿਆਰਥਣ ਦੀ ਇਸ ਉਪਲਬਧੀ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਠਿੰਡਾ ਮਮਤਾ ਖੁਰਾਣਾ ਸੇਠੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ ਨੇ ਵੀ ਵਧਾਈ ਦਿੱਤੀ¢
ਪਿਛਲੀ ਖ਼ਬਰ ਕੋਠਾ ਗੁਰੂ ਵਿਖੇ ਮੈਰਿਟ ਵਿਚ ਆਈਆਂ ਹੋਣਹਾਰ ਬੱਚੀਆਂ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਕੌਮੀ ਪ੍ਰਧਾਨ ਦਾ ਭਰਵਾਂ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।