30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ <br/> ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

ਅਜੀਤ ਡੈਸਕ 25-05-2026
ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ¢ ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ੍ਹ ਰਹਿਣਗੇ¢ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦਿੱਤੀ ¢ ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਲਿਆਂਦੀ ਗਈ ਹੈ ¢ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ¢ ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ¢ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ¢
ਪਿਛਲੀ ਖ਼ਬਰ ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਅਗਲੀ ਖ਼ਬਰ ਮਲੂਕਾ ਨੇ ਮਹਿਰਾਜ 'ਚ ਅਕਾਲੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।