30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਭਾਕਿਯੂ ਸਿੱਧੂਪੁਰ ਵਲੋਂ ਡੀ.ਸੀ. ਅਤੇ ਐਸ. ਐਸ. ਪੀ. ਦਫ਼ਤਰ ਮੂਹਰੇ ਪੱਕਾ ਧਰਨਾ ਲਗਾਉਣ ਦਾ ਐਲਾਨ

ਅਜੀਤ ਡੈਸਕ 25-05-2026

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸਥਾਨਕ ਲੈਂਡ ਮਾਰਗੇਜ ਬੈਂਕ ਮੂਹਰੇ ਚੱਲ ਰਹੇ ਪੱਕੇ ਮੋਰਚੇ ਨੂੰ ਦੋ ਹਫ਼ਤੇ ਹੋ ਗਏ ਹਨ ਪਰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ, ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਹੁਣ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਬਠਿੰਡਾ ਦੇ ਦਫਤਰ ਮੂਹਰੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ | ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨੌਂ ਦੇ ਦੋ ਸਕੇ ਕਿਸਾਨ ਭਰਾਵਾਂ ਵਲੋਂ ਉੱਥੋਂ ਦੀ ਲੈਂਡ ਮਾਰਗੇਜ ਬੈਂਕ ਦੇ ਕਰਜ਼ੇ ਅਤੇ ਅਧਿਕਾਰੀਆਂ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ ਸੀ, ਜਿਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੀ 11 ਮਈ ਨੂੰ ਬਠਿੰਡਾ ਸਮੇਤ ਸੂਬੇ ਦੇ 10 ਜ਼ਿਲਿ੍ਹਆਂ ਵਿਚ ਉਕਤ ਬੈਂਕਾਂ ਕਿਸਾਨਾਂ ਨੇ ਘੇਰੀਆਂ ਹੋਈਆਂ ਹਨ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ | ਇਸੇ ਤਰ੍ਹਾਂ ਕਿਸਾਨਾਂ ਦੀਆਂ ਕਈ ਮੰਗਾਂ ਲੰਬੇ ਸਮੇਂ ਤੋਂ ਅਧੂਰੀਆਂ ਪਈਆਂ ਹੋਈਆਂ ਹਨ, ਜਿਨ੍ਹਾਂ ਦੇ ਹੱਲ ਦਾ ਭਰੋਸਾ ਦੇ ਕੇ ਹਰ ਵਾਰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਗਿਆ ਹੈ, ਜਿਸ ਦੇ ਰੋਸ ਵਜੋਂ 28 ਮਈ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਫ਼ਤਰ ਬਠਿੰਡਾ ਅੱਗੇ ਵੱਡਾ ਰੋਸ ਪ੍ਰਦਰਸ਼ਨ ਅਤੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਕੁਲਵੰਤ ਸਿੰਘ ਨੇਹੀਆਂਵਾਲਾ, ਗੁਰਮੇਲ ਸਿੰਘ ਲਹਿਰਾ, ਗੁਰਦੀਪ ਸਿੰਘ ਮਹਿਮਾ, ਗੋਰਾ ਸਿੰਘ, ਗੇਜਾ ਸਿੰਘ ਲੱਖੀਜੰਗਲ, ਜਗਦੇਵ ਸਿੰਘ, ਭੋਲਾ ਸਿੰਘ, ਜੁਗਰਾਜ ਸਿੰਘ, ਜਗਦੀਸ਼ ਸਿੰਘ, ਗੁਰਬਾਜ ਸਿੰਘ, ਸੁਖਦੇਵ ਸਿੰਘ, ਕਰਮਜੀਤ ਸਿੰਘ, ਧਨਵੀਰ ਸਿੰਘ, ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ¢

ਪਿਛਲੀ ਖ਼ਬਰ ਬਾਲਿਆਂਵਾਲੀ ਵਿਖੇ ਤੂੜੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਅਚਾਨਕ ਲੱਗੀ ਅੱਗ ਅਗਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਐਸ.ਪੀ. ਦੀ ਅਗਵਾਈ 'ਚ ਪੁਲਿਸ ਨੇ ਵਾਹਨਾਂ ਦੀ ਕੀਤੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।