30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜਨਮੇਜਾ ਸਿੰਘ ਸੇਖੋਂ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ <br/>

ਅਜੀਤ ਡੈਸਕ 25-05-2026
ਮੌੜ ਮੰਡੀ, 24 ਮਈ (ਗੁਰਜੀਤ ਸਿੰਘ ਕਮਾਲੂ)- ਨਗਰ ਕੌਂਸਲ ਚੋਣਾਂ ਦੇ ਅਖੀਰਲੇ ਦਿਨ ਸਾਰੀਆਂ ਪਾਰਟੀਆਂ ਨੇ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਗਈ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਮੌੜ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਵਲੋਂ ਅੱਜ 17 ਦੇ 17 ਵਾਰਡਾਂ ਦੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕੀਤਾ ਗਿਆ | ਸਵੇਰ ਤੋਂ ਹੀ ਉਹ ਵੱਖ-ਵੱਖ ਵਾਰਡਾਂ ਵਿਚ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ ਦਿਖਾਈ ਦਿੱਤੇ | ਆਪਣੇ ਭਾਸ਼ਣ ਵਿਚ ਉਨ੍ਹਾਂ ਵੋਟਰਾਂ ਨੂੰ ਅਪੀਲ ਕਿ ਸ਼ਹਿਰ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਆਪਣਾ ਫ਼ਤਵਾ ਦੇਣ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਜਾਣ ਤੋਂ ਬਾਅਦ ਮੌੜ ਸ਼ਹਿਰ ਵਿਚ ਕੋਈ ਵੀ ਵਿਕਾਸ ਦਾ ਕੰਮ ਨਹੀ ਹੋਇਆ | ਸ਼ਹਿਰ ਅੰਦਰ ਸੀਵਰੇਜ ਅਤੇ ਪੀਣ ਵਾਲੇ ਪਾਣੀ ਦਾ ਬਹੁਤ ਬੁਰਾ ਹਾਲ ਹੈ | ਲੋਕ ਨਰਕ ਵਰਗੀ ਜ਼ਿੰਦਗੀ ਜਿਉਂ ਰਹੇ ਹਨ | ਇਸ ਲਈ ਸ਼ਹਿਰ ਦੇ ਸਾਰੇ ਲੋਕਾਂ ਨੂੰ ਚਾਹੀਦਾ ਹੈ ਕਿ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਅਕਾਲੀ ਦਲ ਦਾ ਸਾਥ ਦਈਏ | ਇਸ ਮੌਕੇ ਉਨ੍ਹਾਂ ਨਾਲ ਹਰਭਜਨ ਸਿੰਘ ਮਾਈਸਰਖਾਨਾ, ਰਾਜਵੰਤ ਸਿੰਘ ਕੋਟਭਾਰਾ, ਹਰਵਿੰਦਰ ਸਿੰਘ ਕਾਕਾ ਬੁਰਜ, ਮੰਦਰ ਸਿੰਘ ਮੌੜ ਖ਼ੁਰਦ, ਮੱਖਣ ਸਿੰਘ ਖ਼ਾਲਸਾ ਮੌੜ ਖ਼ੁਰਦ, ਜੀਵਨ ਸਿੰਘ ਮੌੜ ਖ਼ੁਰਦ, ਹਰਜਸ ਸਿੰਘ ਘਸੋਖਾਨਾ ਤੋਂ ਇਲਾਵਾ ਉਮੀਦਵਾਰ ਲਖਵੀਰ ਸਿੰਘ ਲੱਖੀ, ਸਤਨਾਮ ਕੌਰ, ਵਿੰਦਰ ਕੌਰ, ਸਿਮਰਜੀਤ ਕੌਰ, ਤਰਸੇਮ ਸਿੰਘ, ਗੁਰਜੀਤ ਸਿੰਘ, ਭੀਮ ਸੈਨ, ਸਰਬਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਵੱਖ ਵੱਖ ਵਾਰਡਾਂ ਦੇ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਲੋਂ ਨਵੇਂ ਵਿੱਦਿਅਕ ਸੈਸ਼ਨ ਲਈ ਪ੍ਰੋਸਪੈਕਟਸ ਜਾਰੀ <br/> ਅਗਲੀ ਖ਼ਬਰ ਐਨ. ਐੱਫ. ਐੱਲ. ਮਨੋਰੰਜਨ ਕਲੱਬ ਦੀ ਤਿੰਨ ਦਿਨਾਂ ਧਾਰਮਿਕ ਤੇ ਮਨੋਰੰਜਕ ਯਾਤਰਾ ਸੰਪੰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।