30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਲੋਂ ਨਵੇਂ ਵਿੱਦਿਅਕ ਸੈਸ਼ਨ ਲਈ ਪ੍ਰੋਸਪੈਕਟਸ ਜਾਰੀ <br/>

ਅਜੀਤ ਡੈਸਕ 25-05-2026
ਤਲਵੰਡੀ ਸਾਬੋ, 24 ਮਈ (ਰਵਜੋਤ ਸਿੰਘ ਰਾਹੀ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੇ ਦਾਖ਼ਲਿਆਂ ਲਈ ਪ੍ਰੋਸਪੈਕਟਸ ਰਿਲੀਜ਼ ਕੀਤਾ ਗਿਆ¢ ਇਸ ਮੌਕੇ ਸ਼ੇਰ ਸਿੰਘ ਮੰਡਵਾਲਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਪ੍ਰੀਤ ਸਿੰਘ ਝੱਬਰ ਮੈਂਬਰ ਅੰਤਿ੍ੰਗ ਕਮੇਟੀ, ਮੇਜਰ ਸਿੰਘ ਢਿੱਲੋਂ ਮੈਂਬਰ ਅੰਤਿ੍ੰਗ ਕਮੇਟੀ, ਮੋਹਣ ਸਿੰਘ ਬੰਗੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਵਰਸ਼ ਸਿੰਘ ਪੰਨੂ ਮੈਂਬਰ ਧਰਮ ਪ੍ਰਚਾਰ ਕਮੇਟੀ, ਗੁਰਮੀਤ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ, ਰਾਜਪਾਲ ਸਿੰਘ ਇੰਚਾਰਜ ਧਾਰਮਿਕ ਵਿਦਿਆ, ਪਿ੍ੰਸੀਪਲ ਡਾ. ਨਰਿੰਦਰ ਸਿੰਘ, ਭੁਪਿੰਦਰ ਸਿੰਘ ਸੁਪਰਵਾਈਜ਼ਰ ਅਤੇ ਗੁਰਮੇਜ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰ ਹੋਏ¢ ਕਾਲਜ ਪਿ੍ੰਸੀਪਲ ਨੇ ਕਿਹਾ ਕਿ ਮਾਲਵਾ ਖੇਤਰ ਦੀਆਂ ਲੜਕੀਆਂ ਲਈ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਪਿਛਲੇ ਤਿੰਨ ਦਹਾਕਿਆਂ ਤੋਂ ਸਿੱਖਿਆ ਦਾ ਇਕ ਚਾਨਣ ਮੁਨਾਰਾ ਬਣਿਆ ਹੋਇਆ ਹੈ¢ ਇਹ ਸਭ ਸੁਵਿਧਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਇੰਜੀ ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਹੇਠ ਚੱਲ ਰਹੀਆਂ ਹਨ¢ ਪ੍ਰਬੰਧਕਾਂ ਅੱਗੇ ਦੱਸਿਆ ਕਿ ਕਾਲਜ ਵਿਚ ਯੂ.ਪੀ.ਐਸ.ਸੀ., ਐਨ.ਡੀ.ਏ. ਅਤੇ ਜੁਡੀਸ਼ੀਅਲ ਸਰਵਿਸਿਜ਼ ਦੀ ਤਿਆਰੀ ਵੀ ਵਿਸ਼ੇਸ਼ ਤÏਰ 'ਤੇ ਕਰਵਾਈ ਜਾਂਦੀ ਹੈ¢ਇਸ ਤੋਂ ਇਲਾਵਾ ਸੰਸਥਾ ਵੱਲੋਂ 'ਮਾਤਾ ਨਾਨਕੀ ਜੀ ਅਕਾਦਮਿਕ ਅਤੇ ਧਾਰਮਿਕ ਮੁਫ਼ਤ ਵਿਦਿਆ ਯੋਜਨਾ' ਅਧੀਨ 250 ਵਿਦਿਆਰਥਣਾਂ ਨੂੰ ਬਿਲਕੁਲ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ¢ ਇਸ ਮੌਕੇ ਪ੍ਰੋ. ਸ਼ਾਲਿਨੀ ਸਹਿਗਲ, ਪ੍ਰੋ. ਰਾਜਨਦੀਪ ਕÏਰ, ਪ੍ਰੋ. ਪੁਸ਼ਪਿੰਦਰ ਕÏਰ, ਡਾ. ਇੰਦਰਪ੍ਰੀਤ ਕੌਰ ਅਤੇ ਰਜਿੰਦਰ ਸਿੰਘ ਸੁਪਰਡੈਂਟ ਵੀ ਮੌਜੂਦ ਸਨ¢

ਪਿਛਲੀ ਖ਼ਬਰ ਰਾਜਨੀਤੀ ਵਿਚ ਪਾਰਦਰਸ਼ਤਾ ਲਿਆਉਣਾ ਜ਼ਰੂਰੀ: ਸਰੂਪ ਸਿੰਘ <br/> ਅਗਲੀ ਖ਼ਬਰ ਜਨਮੇਜਾ ਸਿੰਘ ਸੇਖੋਂ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।