01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਗਰ ਪੰਚਾਇਤ ਮਹਿਰਾਜ ਚੋਣਾਂ ਨੂੰ ਲੈ ਕੇ 'ਆਪ' ਵਲੋਂ ਵਿਸ਼ਾਲ ਰੋਡ ਸ਼ੋਅ

ਅਜੀਤ ਡੈਸਕ 25-05-2026
ਮਹਿਰਾਜ, 24 ਮਈ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ ਚੋਣਾਂ ਨੂੰ ਲੈ ਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਦੇ ਮੁੱਖ ਰਸਤਿਆਂ 'ਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ¢ ਰੋਡ ਸ਼ੋਅ ਦੌਰਾਨ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਦੇ ਹੱਕ ਵਿਚ ਵਰਕਰਾਂ ਅਤੇ ਸਮਰਥਕਾਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ¢ ਇਸ ਮੌਕੇ ਬੂਟਾ ਸਿੰਘ ਜਲਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿੱਕੇ-ਮੋਟੇ ਗਿਲੇ ਸ਼ਿਕਵੇ ਭੁਲਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਨਗਰ ਦਾ ਹੋਰ ਵਿਕਾਸ ਕਰਵਾਇਆ ਜਾ ਸਕੇ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਲੋਕ ਭਲਾਈ ਦੇ ਕੰਮਾਂ ਕਾਰਨ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ 'ਤੇ ਲਗਾਤਾਰ ਵੱਧ ਰਿਹਾ ਹੈ¢ ਉਨ੍ਹਾਂ ਕਿਹਾ ਕਿ ਉਮੀਦਵਾਰ ਯੋਧਾ ਮਹਿਰਾਜ, ਚੇਅਰਮੈਨ ਜਗਸੀਰ ਸਿੰਘ ਵੈਦ, ਬੂਰਾਂ ਨੰਬਰਦਾਰ ਅਤੇ ਹੈਪੀ ਮਹਿਰਾਜ ਵੱਲੋਂ ਲੋਕਾਂ ਕੋਲ ਕੰਮਾਂ ਦੇ ਆਧਾਰ 'ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਅਤੇ ਲੋਕਾਂ ਵੱਲੋਂ ਵੀ ਪਾਰਟੀ ਨੂੰ ਵੱਡੇ ਪੱਧਰ 'ਤੇ ਸਮਰਥਨ ਮਿਲ ਰਿਹਾ ਹੈ¢ ਯੋਧਾ ਮਹਿਰਾਜ ਅਤੇ ਉਸ ਦੇ ਸਾਥੀਆਂ ਨੇ ਕਿਹਾ ਕਿ ਨਗਰ ਮਹਿਰਾਜ ਦੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ ਅਤੇ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਸਾਫ਼ ਸੁਥਰੀ ਰਾਜਨੀਤੀ ਅਤੇ ਲੋਕ ਸੇਵਾ ਦੀ ਹੈ, ਜਿਸ ਕਰਕੇ ਸ਼ਹਿਰ ਵਾਸੀਆਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ¢ ਰੋਡ ਸ਼ੋਅ ਦÏਰਾਨ ਸ਼ਹਿਰ ਦੇ ਬਾਜ਼ਾਰਾਂ ਅਤੇ ਮੁੱਖ ਚੌਕਾਂ ਵਿਚ ਲੋਕਾਂ ਵਲੋਂ ਆਗੂਆਂ ਦਾ ਸਵਾਗਤ ਕੀਤਾ ਗਿਆ¢ ਇਸ ਮੌਕੇ ਰਾਮਪੁਰਾ ਟਰੱਕ ਯੂਨੀਅਨ ਦੇ ਪ੍ਰਧਾਨ ਸ਼ੇਰ ਬਹਾਦਰ ਸਿੰਘ, ਗੁਰਲਾਭ ਸਿੰਘ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ¢
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਸੁਰੇਸ਼ ਕੁਮਾਰ ਸ਼ਰਮਾ ਦੇ ਦਫ਼ਤਰ ਦਾ ਉਦਘਾਟਨ <br/> ਅਗਲੀ ਖ਼ਬਰ 'ਆਪ' ਉਮੀਦਵਾਰ ਨੂੰ ਕੇਲਿਆਂ ਨਾਲ ਤੋਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।