01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਮਾਨ ਨੇ 'ਆਪ' ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਅਜੀਤ ਡੈਸਕ 25-05-2026
ਭਗਤਾ ਭਾਈਕਾ, 24 ਮਈ (ਸੁਖਪਾਲ ਸਿੰਘ ਸੋਨੀ)- ਭਗਤਾ ਭਾਈਕਾ ਨਗਰ ਪੰਚਾਇਤ ਦੀਆਂ ਚੋਣਾਂ ਸਬੰਧੀ ਅੱਜ ਆਮ ਆਦਮੀ ਪਾਰਟੀ ਵਲੋਂ ਵਾਰਡ ਨੰ-7 ਤੋਂ ਉਮੀਦਵਾਰ ਬੀਬੀ ਦਲਜੀਤ ਕੌਰ ਪਤਨੀ ਅਜਾਇਬ ਸਿੰਘ ਸਾਬਕਾ ਕੌਂਸਲਰ ਅਤੇ ਵਾਰਡ ਨੰ-10 ਦੇ ਉਮੀਦਵਾਰ ਮਿ. ਰਾਜਵਿੰਦਰ ਸਿੰਘ ਹਲਕਾ ਕੋਆਰਡੀਨੇਟਰ ਦੇ ਹੱਕ 'ਚ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਵਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ ¢ ਇਸ ਸਮੇਂ ਵੱਡੀ ਗਿਣਤੀ ਵਿਚ 'ਆਪ' ਸਮਰਥਕ ਵੀ ਹਾਜ਼ਰ ਹੋਏ ¢ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ 'ਆਪ' ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ¢ ਸੂਬੇ ਅੰਦਰ 'ਆਪ' ਸਰਕਾਰ ਸਥਾਪਿਤ ਹੋਣ ਉਪਰੰਤ ਸੂਬੇ ਦੇ ਹਾਲਾਤ ਹੀ ਬਦਲ ਗਏ ਹਨ, ਲੋਕਾਂ ਨੂੰ ਵੱਡੀ ਰਾਹਤ ਮਹਿਸੂਸ ਹੋਈ ਹੈ ¢ ਚੇਅਰਮੈਨ ਮਾਨ ਨੇ ਕਿਹਾ ਕਿ ਸੂਬੇ ਦੇ ਦਫ਼ਤਰਾਂ ਅੰਦਰ ਆਮ ਲੋਕਾਂ ਦੀ ਅੰਨ੍ਹੀ ਲੁੱਟ ਹੁੰਦੀ ਸੀ, ਪ੍ਰੰਤੂ 'ਆਪ' ਸਰਕਾਰ ਨੇ ਭਿ੍ਸ਼ਟਾਚਾਰ ਨੂੰ ਨਕੇਲ ਪਾ ਦਿੱਤੀ ਹੈ¢ ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਚੋਣਾਂ ਦÏਰਾਨ 'ਆਪ' ਸਿਰਫ਼ ਵਿਕਾਸ ਅਤੇ ਰੁਜ਼ਗਾਰ ਦੇ ਆਧਾਰਿਤ ਵੋਟਾਂ ਮੰਗ ਰਹੀ ਹੈ¢ ਉਨ੍ਹਾਂ ਕਿਹਾ ਕਿ ਆਪ ਨੇ ਸਾਫ਼ ਸੁਥਰੇ ਅਕਸ਼ ਵਾਲੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਹਨ, ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ ¢ ਇਸ ਸਮੇਂ ਅਜਾਇਬ ਸਿੰਘ ਸਾਬਕਾ ਕੌਂਸਲਰ, ਮਿ. ਰਾਜਵਿੰਦਰ ਸਿੰਘ ਖਾਨਾਪੱਤੀ, ਜਸ ਬਰਾੜ, ਮਨੀ ਭਗਤਾ, ਰਣਧੀਰ ਧੀਰਾ, ਜਗਰਾਜ ਸਿੰਘ, ਸਿੰਦਾ ਖੱਤਰੀ, ਗੁਰਵਿੰਦਰ ਸਿੰਘ ਕਾਕਾ, ਗੁਰਪ੍ਰੀਤ ਸਿੰਘ ਕਾਲਾ ਸਮੇਤ ਵੱਡੀ ਗਿਣਤੀ ਵਿਚ ਆਪ ਸਮਰਥਕ ਹਾਜ਼ਰ ਸਨ¢
ਪਿਛਲੀ ਖ਼ਬਰ ਵਿਰੋਧੀ ਬੁਖਲਾਹਟ 'ਚ ਆ ਕੇ ਝੂਠਾ ਪ੍ਰਚਾਰ ਕਰ ਰਹੇ- ਸਿੱਧੂ <br/> ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਬੂਟਾ ਸਿੰਘ ਸ... ਅਗਲੀ ਖ਼ਬਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਤਿੰਨਾਂ ਧਿਰਾਂ ਵਲੋਂ ਵਿਸ਼ਾਲ ਇਕੱਠ ਕਰਕੇ ਘਰ-ਘਰ ਪ੍ਰਚਾਰ <br/> ਕੋਟਸ਼ਮੀਰ ਵਿਚ ਚੁਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।