03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਆਟੋ ਚਾਲਕ ਵਲੋਂ ਪੈਟਰੋਲ ਪੰਪ ਕਰਮਚਾਰੀ ਦੇ ਘਰੋਂ 35 ਹਜ਼ਾਰ ਰੁਪਏ ਚੋਰੀ ਕਰਨ ਦਾ ਦੋਸ਼ <br/>

ਅਜੀਤ ਡੈਸਕ 25-05-2026
ਬਠਿੰਡਾ, 24 ਮਈ (ਪ੍ਰੀਤਪਾਲ ਸਿੰਘ ਰੋਮਾਣਾ)- ਥਾਣਾ ਥਰਮਲ ਦੀ ਪੁਲਿਸ ਨੇ ਨੈਸ਼ਨਲ ਕਾਲੋਨੀ 'ਚ ਇਕ ਘਰ ਵਿਚੋਂ 35 ਹਜ਼ਾਰ ਰੁਪਏ ਚੋਰੀ ਕਰਨ ਦੇ ਮਾਮਲੇ ਵਿਚ ਇਕ ਅਣਪਛਾਤੇ ਆਟੋ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਨੈਸ਼ਨਲ ਕਾਲੋਨੀ ਵਾਸੀ ਸੋਨੰੂ ਰਾਏ ਨੇ ਪੁਲਿਸ ਨੂੰ ਦੱਸਿਆ ਕਿ ਉਹ ਕਰਤਾਰ ਫ਼ਿਲਿੰਗ ਸਟੇਸ਼ਨ ਪੰਪ 'ਤੇ ਕੰਮ ਕਰਦਾ ਹੈ | 17 ਮਈ ਦੀ ਰਾਤ ਨੂੰ ਡਿਊਟੀ ਖ਼ਤਮ ਕਰਨ ਤੋਂ ਬਾਅਦ ਉਹ ਘਰ ਵਾਪਸ ਆਇਆ ਸੀ | ਉਸ ਦੇ ਕੋਲ ਪੈਟਰੋਲ ਪੰਪ ਦੇ 35 ਹਜ਼ਾਰ ਰੁਪਏ ਸਨ, ਜੋ ਉਸ ਨੇ ਇਕ ਛੋਟੇ ਬੈਗ ਵਿਚ ਰੱਖੇ ਹੋਏ ਸਨ | ਉਸ ਨੇ ਕਿਹਾ ਕਿ ਰਾਤ ਸਮੇਂ ਇਕ ਅਣਪਛਾਤਾ ਆਟੋ ਚਾਲਕ ਉਸ ਦੇ ਘਰ ਵਿਚ ਦਾਖ਼ਲ ਹੋਇਆ ਅਤੇ ਬੈਗ ਵਿਚ ਪਈ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਿਆ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕਰਮਵੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਉਨ੍ਹਾਂ ਵਲੋਂ ਅਣਪਛਾਤੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਮਹਿਰਾਜ 'ਚ ਗੁਰਪ੍ਰੀਤ ਮਲੂਕਾ ਨੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਜੀਤਮਹਿੰਦਰ ਸਿੰਘ ਸਿੱਧੂ ਨੇ ਕੱਢਿਆ ਵਿਸ਼ਾਲ ਰੋਡ ਸ਼ੋਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।