30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਸਰਬਉੱਚ, ਪਰ ਕੁਝ ਲੋਕ ਕਰ ਰਹੇ ਦੁਰਵਰਤੋਂ- ਭਗਵੰਤ ਮਾਨ

ਅਜੀਤ ਡੈਸਕ 25-06-2026
ਬਾਲਿਆਂਵਾਲੀ, 24 ਜੂਨ (ਕੁਲਦੀਪ ਮਤਵਾਲਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਅਤੇ ਪੰਜਾਬੀ ਲਈ ਸਰਵਉੱਚ ਅਤੇ ਪਵਿੱਤਰ ਅਸਥਾਨ ਹੈ, ਪਰ ਕੁਝ ਲੋਕ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੌੜ ਹਲਕੇ ਦੇ ਪਿੰਡ ਮੰਡੀ ਕਲਾਂ ਵਿਖੇ ਕਰਵਾਈ ਗਈ ਵਿਸ਼ਾਲ ਲੋਕ ਮਿਲਣੀ ਦੌਰਾਨ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਕਿਸੇ ਵੀ ਪਰਿਵਾਰ ਜਾਂ ਧੜੇ ਦੇ ਨਿੱਜੀ ਹਿੱਤਾਂ ਲਈ ਬੰਧਕ ਨਹੀਂ ਬਣਾਇਆ ਜਾ ਸਕਦਾ । ਮੁੱਖ ਮੰਤਰੀ ਨੇ ਬਾਦਲ ਪਰਿਵਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਰੇਤ, ਟਰਾਂਸਪੋਰਟ, ਚਿੱਟੇ ਅਤੇ ਹੋਰ ਮਾਫ਼ੀਆ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਕਿਹਾ ਕਿ ਲੋਕ ਅਜਿਹੀਆਂ ਕਰਤੂਤਾਂ ਨੂੰ ਕਦੇ ਨਹੀਂ ਭੁੱਲਣਗੇ।
ਪਿਛਲੀ ਖ਼ਬਰ ਰਮਨਦੀਪ ਸਿੰਘ ਸੀਂਗੋ ਨੂੰ ਯੂਥ ਕਾਂਗਰਸ ਜ਼ਿਲ੍ਹਾ ਬਠਿੰਡਾ ਦਾ ਉਪ ਪ੍ਰਧਾਨ ਚੁਣਿਆ ਅਗਲੀ ਖ਼ਬਰ ਘਰੇਲੂ ਰੰਜਿਸ਼ ਦੇ ਚਲਦਿਆਂ ਚਲਾਈ ਗੋਲੀ- ਇਕ ਜ਼ਖ਼ਮੀ ਤਿੰਨਾਂ ਖਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।