02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕੋਟਸ਼ਮੀਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਓ. ਆਈ. ਵਿੰਗ ਵਲੋਂ ਲੜਕੀਆਂ ਦੀ ਸੁਰੱਖਿਆ ਸੰਬੰਧੀ ਕੈਂਪ

ਅਜੀਤ ਡੈਸਕ 02-07-2026
ਕੋਟਫੱਤਾ, 1 ਜੁਲਾਈ (ਰਣਜੀਤ ਸਿੰਘ ਬੁੱਟਰ)-ਕੋਟਸ਼ਮੀਰ ਦੇ ਖੇਡ ਮੈਦਾਨ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ ਓ ਆਈ ਵਿੰਗ ਵਲੋਂ ਲੜਕੀਆਂ ਦੀ ਸੁਰੱਖਿਆ ਨੂੰ ਲੈ ਕੇ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਅਕਾਲੀ ਦਲ ਦੇ ਸਰਕਲ ਕੋਟਸ਼ਮੀਰ ਦੇ ਪ੍ਰਧਾਨ ਨਿਰਮਲ ਸਿੰਘ ਨਿੰਮਾ ਵਲੋਂ ਕੀਤਾ ਗਿਆ। ਕੈਂਪ ਵਿਚ ਪੁਲਿਸ ਚੌਕੀ ਕੋਟਸ਼ਮੀਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਕੈਂਪ ਵਿਚ ਬੋਲਦਿਆਂ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਜਿੱਥੇ ਲੜਕੀਆਂ ਨੂੰ ਆਪਣੇ ਵਿਦਿਆਰਥੀ ਜੀਵਨ ਵਿਚ ਆਪਣੀ ਸੁਰੱਖਿਆ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਉਥੇ ਲੜਕੀਆਂ ਆਪਣੀ ਰੱਖਿਆ ਆਪ ਕਿਵੇਂ ਕਰ ਸਕਦੀਆਂ ਹਨ, ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਪੁਲਿਸ ਚੌਕੀ ਕੋਟਸ਼ਮੀਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਸਫ਼ਰ ਦੌਰਾਨ ਅਤੇ ਹੋਰ ਕਈ ਜਨਤਕ ਥਾਵਾਂ ’ਤੇ ਲੜਕੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਪ੍ਰੇਸ਼ਾਨੀਆਂ ਤੋਂ ਨਜਿੱਠਣ ਲਈ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤਿਆਰ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਲੜਕੀਆਂ ਨੂੰ ਖੇਡਾਂ ਅਤੇ ਪੜ੍ਹਾਈ ਦੇ ਖੇਤਰ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਕੈਂਪ ਦੀ ਸ਼ੁਰੂਆਤ ਦੌਰਾਨ ਐਸ ਓ ਆਈ ਲੜਕੀਆਂ ਦੇ ਵਿੰਗ ਦੀ ਮਾਲਵਾ ਜੋਨ ਪ੍ਰਧਾਨ ਧਰਮਵੀਰ ਕੌਰ, ਕਬੱਡੀ ਖਿਡਾਰੀ ਪੀਤਾ ਸਿੱਧੂ, ਪੁਲਿਸ ਕਾਂਸਟੇਬਲ ਅਵਤਾਰ ਸਿੰਘ ਅਤੇ ਨਗਰ ਕੋਟਸ਼ਮੀਰ ਦੀਆਂ ਵਿਦਿਆਰਥਣਾਂ ਨਾਲ ਐਸ. ਓ. ਆਈ. ਦੀਆਂ ਮੈਂਬਰ ਨਰਵੀਰ ਕੌਰ, ਲਖਵੀਰ ਕੌਰ ਅਤੇ ਰੌਸ਼ਨੀ ਹਾਜ਼ਰ ਸਨ।
ਪਿਛਲੀ ਖ਼ਬਰ ਦਰਸ਼ਨ ਸਿੰਘ ਗੋਬਿੰਦਪੁਰਾ ਐਮ. ਪੀ. ਏ. ਪੀ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਗਲੀ ਖ਼ਬਰ ਨਥਾਣਾ ’ਚ ਸੜਕ ਬਣਾਉਣ ਲਈ ਰੇਤੇ ’ਤੇ ਲੁੱਕ ਪਾਉਣ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।